July 4, 2024 11:57 pm
Dr. S Karuna Raju

ਪੰਜਾਬ ਵਿਧਾਨ ਸਭਾ ਚੋਣਾਂ 2022: ਸੂਬੇ ‘ਚ 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ

ਚੰਡੀਗੜ੍ਹ 05 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections)  ਦੇ ਮੱਦੇਨਜ਼ਰ ਸੂਬੇ ‘ਚ 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਮੈਦਾਨ ‘ਚ ਰਹਿ ਗਏ ਹਨ।ਪੰਜਾਬ (Punjab) ਦੇ ਮੁੱਖ ਚੋਣ ਅਫਸਰ ਡਾ. ਐੱਸ ਕਰੁਣਾ ਰਾਜੂ (Dr. S Karuna Raju) ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ ਦੌਰਾਨ 2266 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਚੋਣ ਕਮਿਸ਼ਨ ਨੇ ਕਾਗਜ਼ਾਂ ਦੀ ਪੜਤਾਲ ਦੌਰਾਨ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸਨ।

ਇਸ ਦੌਰਾਨ ਪੰਜਾਬ (Punjab) ਦੇ ਮੁੱਖ ਚੋਣ ਅਫਸਰ ਡਾ. ਐੱਸ ਕਰੁਣਾ ਰਾਜੂ (Dr. S Karuna Raju) ਨੇ ਦੱਸਿਆ ਕਿ ਜਿਨ੍ਹਾਂ ਵਿੱਚੋਂ ਕਾਗਜ਼ ਵਾਪਿਸ ਲੈਣ ਦੀ ਆਖਰੀ ਮਿਤੀ 04 ਫਰਵਰੀ, 2022 ਤੱਕ ਦਰੁਸਤ ਪਾਏ ਗਏ 1645 ਵਿੱਚੋਂ 341 ਨਾਮਜ਼ਦਗੀ ਪੱਤਰ ਵਾਪਿਸ ਲੈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ 1304 ਉਮੀਦਵਾਰ ਚੋਣ ਮੈਦਾਨ ‘ਚ ਰਹਿ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਸਭ ਤੋਂ ਵੱਧ 19-19 ਉਮੀਦਵਾਰ ਵਿਧਾਨ ਸਭਾ ਹਲਕਾ 59 ਸਾਹਨੇਵਾਲ ਅਤੇ ਪਟਿਆਲਾ ਦਿਹਾਤੀ ਤੋਂ ਚੋਣ ਮੈਦਾਨ ਵਿੱਚ ਹਨ ਜਦਕਿ ਸਭ ਤੋਂ ਘੱਟ 5 ਉਮੀਦਵਾਰ ਵਿਧਾਨ ਸਭਾ ਹਲਕਾ 5 ਦੀਨਾਨਗਰ ਤੋਂ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਕਾਰਜ 20 ਫਰਵਰੀ, 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਇਸ ਤੋਂ ਬਾਅਦ 10 ਮਾਰਚ ਨੂੰ ਨਤੀਜੇ ਘੋਸ਼ਿਤ ਕੀਤੇ ਜਾਣਗੇ |