July 2, 2024 9:58 pm
Punjab Assembly Election 2022

Election Commission: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਚੋਣ ਆਯੋਗ ਕਰ ਸਕਦਾ ਹੈ ਵੱਡਾ ਐਲਾਨ

ਚੰਡੀਗੜ੍ਹ 14 ਦਸੰਬਰ 2021: (Punjab)ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਹਰ ਪਾਰਟੀ ਨੇ ਆਪਣਾ ਜ਼ੋਰ ਲਗਾਇਆ ਹੋਇਆ ਹੈ |ਪੰਜਾਬ (Punjab) ਦੀਆਂ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਅਤੇ ਉਨ੍ਹਾਂ ਦੇ ਉਮੀਦਵਾਰ ਚਾਹੁੰਦੇ ਹਨ ਕਿ ਪੰਜਾਬ ਵਿੱਚ ਚੋਣਾਂ ਪਹਿਲੇ ਗੇੜ ਵਿੱਚ ਹੀ ਕਰਵਾਈਆਂ ਜਾਣ| ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections) ਪਹਿਲੇ ਗੇੜ ਵਿੱਚ ਹੋਣਗੀਆਂ ਜਾਂ ਆਖਰੀ ਗੇੜ ਵਿੱਚ, ਇਸ ਦਾ ਖੁਲਾਸਾ ਕੇਂਦਰੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦਿਆਂ ਜਨਵਰੀ 2022 ਦੇ ਸ਼ੁਰੂ ਵਿੱਚ ਕੀਤਾ ਜਾਵੇਗਾ। ਸਿਆਸੀ ਹਲਕਿਆਂ ‘ਚ ਚਰਚਾ ਹੋ ਰਹੀ ਹੈ ਕਿ ਜੇਕਰ ਚੋਣ ਕਮਿਸ਼ਨ ਪੰਜਾਬ(Punjab Assembly elections) ਵਿਧਾਨ ਸਭਾ ਦੀਆਂ ਚੋਣਾਂ ਆਖਰੀ ਦੌਰ ‘ਚ ਕਰਵਾਉਣ ਦਾ ਫੈਸਲਾ ਕਰਦਾ ਹੈ ਤਾਂ ਇਸ ਨਾਲ ਸਿਆਸਤਦਾਨਾਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਚੋਣਾਂ ‘ਚ ਕਾਫੀ ਜੱਦੋ-ਜਹਿਦ ਕਰਨੀ ਪਵੇਗੀ।

ਆਮ ਤੌਰ ‘ਤੇ ਪੰਜਾਬ (Punjab) ਵਿਧਾਨ ਸਭਾ ਦੀਆਂ ਚੋਣਾਂ ਪਹਿਲੇ ਗੇੜ ‘ਚ ਹੀ ਹੁੰਦੀਆਂ ਰਹੀਆਂ ਹਨ ਪਰ ਲੋਕ ਸਭਾ ਚੋਣਾਂ ਦੇ ਸਮੇਂ ਚੋਣ ਕਮਿਸ਼ਨ ਨੇ ਇਹ ਫੈਸਲਾ ਲੈ ਕੇ ਸਭ ਨੂੰ ਹੈਰਾਨ ਕਰ ਦਿੱਤਾ ਅਤੇ ਪਹਿਲੇ ਗੇੜ ‘ਚ ਹੀ ਵੋਟਿੰਗ ਨਹੀਂ ਕਰਵਾਈ ਗਈ। ਹੁਣ ਜੇਕਰ ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections) ਵਿੱਚ ਅਜਿਹਾ ਫੈਸਲਾ ਲਿਆ ਜਾਂਦਾ ਹੈ , ਤਾਂ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਚੋਣ ਖ਼ਰਚੇ ਵਿੱਚ ਵੀ ਵਾਧਾ ਹੋਵੇਗਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਚੋਣ ਪ੍ਰਚਾਰ ਲਈ ਵੀ ਸਖ਼ਤ ਮਿਹਨਤ ਕਰਨੀ ਪਵੇਗੀ।

ਜੇਕਰ ਚੋਣਾਂ ਪਹਿਲੇ ਗੇੜ ‘ਚ ਹੀ ਹੁੰਦੀਆਂ ਹਨ ਤਾਂ ਉਮੀਦਵਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ |ਪਰ ਅਜੇ ਵੀ ਅੰਤਿਮ ਫੈਸਲਾ ਕੇਂਦਰੀ ਚੋਣ ਕਮਿਸ਼ਨ ਨੇ ਲੈਣਾ ਹੈ। ਕੁੱਲ ਮਿਲਾ ਕੇ ਚੋਣ ਵਿਧੀਆਂ ਵੀ ਜਿੱਤ-ਹਾਰ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਸੱਤਾਧਾਰੀ ਕਾਂਗਰਸ ਸਮੇਤ ਸਾਰੇ ਸਿਆਸੀ ਆਗੂ ਚੋਣ ਕਮਿਸ਼ਨ ਵੱਲ ਦੇਖ ਰਹੇ ਹਨ ਕਿ ਉਹ ਕੀ ਫੈਸਲਾ ਲੈਂਦਾ ਹੈ।