July 2, 2024 9:36 pm
IPS ਹਰਪ੍ਰੀਤ ਸਿੱਧੂ

ਪੰਜਾਬ ਵਿਧਾਨ ਸਭਾ ਚੋਣਾਂ 2022 : ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਭਰਨ ਦਾ ਸਿਲਸਲਾ ਲਗਾਤਾਰ ਜਾਰੀ

ਚੰਡੀਗੜ੍ਹ, 29 ਜਨਵਰੀ 2022 : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਦੂਜੇ ਪਾਸੇ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਇਲਾਵਾ ਜਲੰਧਰ ਕੇਂਦਰੀ ਤੋਂ ਭਾਜਪਾ ਦੇ ਉਮੀਦਵਾਰ ਮਨੋਰੰਜਨ ਕਾਲੀਆ ਨੇ ਵੀ ਸ਼ਨੀਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਨਾਮਜ਼ਦਗੀਆਂ 1 ਫਰਵਰੀ ਤੱਕ ਭਰੀਆਂ ਜਾਣਗੀਆਂ

ਪੰਜਾਬ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਲਈ ਉਮੀਦਵਾਰਾਂ ਨੂੰ ਸਿਰਫ਼ ਛੇ ਦਿਨ ਮਿਲੇ ਹਨ |ਦਾਖਲਾ ਪ੍ਰਕਿਰਿਆ 25 ਜਨਵਰੀ ਤੋਂ 1 ਫਰਵਰੀ ਤੱਕ ਜਾਰੀ ਰਹੇਗੀ। ਪਰ ਇਸ ਦੌਰਾਨ 26 ਅਤੇ 30 ਜਨਵਰੀ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀਆਂ ਨਹੀਂ ਭਰੀਆਂ ਜਾਣਗੀਆਂ।

ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ । 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ, ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।