July 4, 2024 9:42 pm
ਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ ਵਿਧਾਨ ਸਭਾ ਚੋਣਾਂ 2022 : ਬਲਦੇਵ ਸਿੰਘ ਚੇਤਾ “ਆਪ” ‘ਚ ਸ਼ਾਮਲ

ਚੰਡੀਗੜ੍ਹ, 10 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਦੇ ਚਲਦਿਆਂ ਪਾਰਟੀਆਂ ਦੇ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਦੂਜੀਆਂ ਪਾਰਟੀਆਂ ‘ਚ’ ਸ਼ਾਮਲ ਹੋ ਰਹੇ ਹਨ, ਜਿਸ ਦਾ ਸਿਲਸਲਾ ਲਗਾਤਾਰ ਜਾਰੀ ਹੈ | ਜਿਸ ਦੇ ਚਲਦਿਆਂ ਜ਼ਿਲ੍ਹਾ ਨਵਾਂਸ਼ਹਿਰ ਦੇ ਪ੍ਰਧਾਨ ਬਲਦੇਵ ਸਿੰਘ ਚੇਤਾ ਅਕਾਲੀ ਦਲ ਸੰਯੁਕਤ ਦਾ ਪੱਲ੍ਹਾ ਛੱਡ ਕੇ “ਆਪ” ‘ਚ ਸ਼ਾਮਲ ਹੋ ਚੁੱਕੇ ਹਨ |