TheUnmute.com

ਪੰਜਾਬ ਵਿਧਾਨ ਸਭਾ ਚੋਣਾਂ : ਭਾਜਪਾ ਗਠਜੋੜ ਨੇ 11 ਸੰਕਲਪਾਂ ਦਾ ਕੀਤਾ ਐਲਾਨ

ਚੰਡੀਗੜ੍ਹ, 4 ਫਰਵਰੀ 2022 : ਭਾਜਪਾ ਗਠਜੋੜ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਭਾਜਪਾ ਗਠਜੋੜ ਦਾ ਮਤਾ ਪੱਤਰ ਜਾਰੀ ਕੀਤਾ। ਉਨ੍ਹਾਂ ਇਸ ਨੂੰ ਪੰਜਾਬ ਦੇ 11 ਨੁਕਤੇ ਦੱਸਿਆ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਤੇ ਪੱਤਰ ਵਿੱਚ ਸਭ ਦਾ ਸਾਥ, ਸਭ ਦਾ ਵਿਸ਼ਵਾਸ, ਤੰਦਰੁਸਤ ਪੰਜਾਬ, ਵਿਕਸਤ ਪੰਜਾਬ, ਨਸ਼ਾ ਮੁਕਤ ਪੰਜਾਬ ‘ਤੇ ਜ਼ੋਰ ਦੇਣ ਦੇ ਵਾਅਦੇ ਦਾ ਜ਼ਿਕਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਉਨ੍ਹਾਂ ਦਾ ਪਹਿਲਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਕਲਪ ਪੱਤਰ ਪੰਜਾਬ ਨੂੰ ਸਮਝ ਕੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਹੱਥ ‘ਚ ਖੁਸ਼ਹਾਲ ਪੰਜਾਬ ਅਤੇ ਰੁਜ਼ਗਾਰ ਦਾ ਵਾਅਦਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਹਰ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਹੱਦ ‘ਤੇ ਹਾਲਾਤ ਵਿਗੜਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪੰਜਾਬ ਨੂੰ ਖਰਾਬ ਕਰਨਾ ਚਾਹੁੰਦਾ ਹੈ, ਇਸ ਲਈ ਸਾਨੂੰ ਭਾਈਚਾਰਾ ਕਾਇਮ ਰੱਖਣਾ ਚਾਹੀਦਾ ਹੈ। ਦੂਜੇ ਪਾਸੇ ਅਮਰਿੰਦਰ ਸਿੰਘ ਨੇ ਪੀ.ਐੱਮ. ਮੋਦੀ ਦੇ ਸਾਹਮਣੇ ਆਪਣੀ ਮੰਗ ਰੱਖੀ । ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਰਾਸ਼ੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਾਸ਼ੀ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਜਾਵੇ।

ਭਾਜਪਾ ਗਠਜੋੜ ਦੀ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਸਿਹਤਮੰਦ ਸਹੂਲਤਾਂ ’ਤੇ ਜ਼ੋਰ ਦਿੱਤਾ ਜਾਵੇਗਾ। ਹਰ ਪਿੰਡ ਵਿੱਚ ਇੱਕ ਮੈਡੀਕਲ ਕਲੀਨਿਕ ਹੋਵੇਗਾ। ਨਸ਼ਾ ਰੋਕੂ ਟਾਸਕ ਫੋਰਸ ਬਣਾਈ ਜਾਵੇਗੀ। ਨਸ਼ਿਆਂ ਨੂੰ ਰੋਕਣ ਲਈ ਫਾਸਟ ਟਰੈਕ ਕੋਰਟ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ।

‘ਆਪ’ ‘ਤੇ ਨਿਸ਼ਾਨਾ ਸਾਧਦਿਆਂ ਹਰਦੀਪ ਪੁਰੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਗੱਲ ਕਰਨ ਵਾਲਿਆਂ ਨੇ ਦਿੱਲੀ ‘ਚ ਵੱਖ-ਵੱਖ ਥਾਵਾਂ ‘ਤੇ ਸ਼ਰਾਬ ਦੇ ਠੇਕੇ ਖੋਲ੍ਹੇ ਹੋਏ ਹਨ। ਨਾਲ ਹੀ ਉਹਨਾਂ ਕਿਹਾ ਕਿ ਅਕਾਲੀਆਂ ਨਾਲ ਗੱਠਜੋੜ ਸਾਨੂੰ ਮਹਿੰਗਾ ਪਿਆ ਹੈ |

 

Exit mobile version