Site icon TheUnmute.com

ਪੰਜਾਬ ਵਿਧਾਨ ਸਭਾ ਚੋਣਾਂ : ਚੋਣ ਕਮਿਸ਼ਨ ਵਲੋਂ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ

ਚੋਣ ਕਮਿਸ਼ਨ

ਚੰਡੀਗੜ੍ਹ, 5 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ| ਇਸੇ ਦੇ ਚਲਦਿਆਂ ਚੋਣ ਕਮਿਸ਼ਨ ਨੇ ਸੂਬੇ ‘ਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸੂਬੇ ‘ਚ 18 ਫਰਵਰੀ ਨੂੰ ਸ਼ਾਮ ਪੰਜ ਵਜੇ ਠੇਕੇ ਬੰਦ ਕਰ ਦਿੱਤੇ ਜਾਣਗੇ ਅਤੇ 20 ਫਰਵਰੀ ਚੋਣਾਂ ਤੋਂ ਬਾਅਦ ਖੋਲ੍ਹੇ ਜਾ ਸਕਣਗੇ। ਪੰਜਾਬ ‘ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਚੱਲਦੇ ਸੂਬੇ ‘ਚ ਚੋਣ ਜ਼ਾਬਤਾ ਲੱਗਿਆ ਹੋਇਆ ਹੈ |

Exit mobile version