TheUnmute.com

ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਦੇ CM ਚਿਹਰੇ ਨੂੰ ਲੈ ਕੇ ਕੇਜਰੀਵਾਲ ਨੇ ਕੀਤਾ ਟਵੀਟ

ਚੰਡੀਗੜ੍ਹ, 3 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਪੈਣਗੀਆਂ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ | ਆਮ ਪਾਰਟੀ ਵਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਹੋਣਗੇ, ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਸੁਖਬੀਰ ਸਿੰਘ ਬਾਦਲ ਹੋਣਗੇ ਤੇ ਹੁਣ ਪੰਜਾਬ ਕਾਂਗਰਸ ਨੇ 6 ਤਾਰੀਖ਼ ਨੂੰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਾ ਹੈ | ਜਿਸ ਤੋਂ ਪਹਿਲਾ ਉਹਨਾਂ ਨੇ ਪੰਜਾਬ ‘ਚ ਮੁੱਖ ਮੰਤਰੀ ਦੇ ਚਿਹਰੇ ਲਈ 3 ਤਰ੍ਹਾਂ ਦੀ ਫੀਡਬੈਕ ਲੈ ਰਹੀ ਹੈ।

ਪਹਿਲਾਂ ਇਸ ਦੀ ਸ਼ੁਰੂਆਤ ਕਾਂਗਰਸ ਦੀ ਅੰਦਰੂਨੀ ਐਪ ਸ਼ਕਤੀ ਰਾਹੀਂ ਕੀਤੀ ਗਈ ਸੀ। ਜਿਸ ਵਿੱਚ ਪੰਜਾਬ ਦੇ ਵਰਕਰਾਂ ਤੋਂ ਰਾਏ ਮੰਗੀ ਗਈ ਸੀ। ਹੁਣ ਕਾਂਗਰਸ ਇੰਟਰਐਕਟਿਵ ਵਾਇਸ ਰਿਸਪਾਂਸ ਸਿਸਟਮ ਰਾਹੀਂ ਪੰਜਾਬ ਦੇ ਲੋਕਾਂ ਨੂੰ ਫੋਨ ਕਰ ਰਹੀ ਹੈ। ਇਸ ਦੇ ਨਾਲ ਹੀ ਹਾਈਕਮਾਂਡ ਦੇ ਨੁਮਾਇੰਦੇ ਵੀ ਨਿੱਜੀ ਪੱਧਰ ‘ਤੇ ਫੋਨ ਕਰਕੇ ਪੰਜਾਬ ਦੇ ਆਗੂਆਂ ਤੋਂ ਫੀਡਬੈਕ ਲੈ ਰਹੇ ਹਨ। ਜਿਸ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਪੰਜਾਬ ਕਾਂਗਰਸ ਨੇ ਮੁੱਖ ਮੰਤਰੀ ਦੀ ਚੋਣ ਲਈ ਚੰਨੀ ਤੇ ਸਿੱਧੂ ਦਾ ਨਾਮ ਹੀ ਦਿੱਤਾ ਹੈ, ਉਹਨਾਂ ਜਾਖੜ ਦਾ ਨਾਮ ਕਿਉਂ ਨਹੀਂ ਦਿੱਤਾ |

 

Exit mobile version