July 2, 2024 10:11 pm
Akali Dal United

ਪੰਜਾਬ ਵਿਧਾਨ ਸਭਾ ਚੋਣਾਂ: ਅਕਾਲੀ ਦਲ ਸੰਯੁਕਤ ਵਲੋਂ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ 21 ਜਨਵਰੀ 2022: ਪੰਜਾਬ ‘ਚ ਵਿਧਾਨ ਸਭਾ ਚੋਣਾਂ (Assembly election) ਨੂੰ ਲੈ ਕੇ ਸਾਰੀਆਂ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ | ਭਾਜਪਾ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜਨ ਵਾਲੇ ਅਕਾਲੀ ਦਲ ਸਯੰਕੁਤ (Akali Dal United) ਵਲੋਂ ਚੋਣਾਂ ਲਈ ਆਪਣਏ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਸੰਯੁਕਤ ਵਲੋਂ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) (Akali Dal United) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਦੁਆਬਾ ਖੇਤਰ ਵਿਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸਰਵਣ ਸਿੰਘ ਫਿਲੌਰ ਜਾਂ ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿਚ ਹਲਕਾ ਖੇਮਕਰਨ ਤੋਂ ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।