July 7, 2024 6:32 pm
ਸੁਖਬੀਰ ਸਿੰਘ ਬਾਦਲ

ਪੰਜਾਬ ਵਿਧਾਨ ਸਭਾ ਚੋਣਾਂ : ਸੁਖਬੀਰ ਸਿੰਘ ਬਾਦਲ ਨੇ ਘੇਰੀ “ਆਪ” ਸਰਕਾਰ

ਚੰਡੀਗੜ੍ਹ, 3 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਨੂੰ ਲੈ ਹਰ ਸਿਆਸੀ ਪਾਰਟੀ ਗਰਮਾਈ ਹੋਈ ਹੈ | ਇਸੇ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਕੇਜਰੀਵਾਲ ‘ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਜੋ ਪਿਛਲੇ ਪੰਜ ਸਾਲ ਪੰਜਾਬ ’ਚ ਨਹੀਂ ਆਇਆ, ਉਸ ਨੂੰ ਲੋਕ ਇਕ ਮੌਕਾ ਕਿਉਂ ਦੇਣ। ਕੇਜਰੀਵਾਲ ਨੂੰ ਪੰਜਾਬ ਦੇ ਬਾਰੇ ਕੁਝ ਪਤਾ ਨਹੀਂ। ਬਾਦਲ ਨੇ ਕਿਹਾ ਕਿ ਜਦੋਂ ਪੰਜਾਬ ਦੇ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਈਆਂ ਅਤੇ ਨਰਮੇ ਨੂੰ ਸੁੰਢੀ ਪਈ, ਉਦੋਂ ਕੇਜਰੀਵਾਲ ਪੰਜਾਬ ਕਿਉਂ ਨਹੀਂ ਆਇਆ |

ਕੇਜਰੀਵਾਲ ਦਿੱਲੀ ਦੇ ਮੁਲਾਜ਼ਮਾਂ ਨੂੰ ਤਾਂ ਪੱਕਾ ਕਰ ਨਹੀਂ ਸਕਿਆ ਪਰ ਪੰਜਾਬ ਦੇ ਮੁਲਾਜ਼ਮਾਂ ਨੂੰ ਪੱਕਾ ਕਰਵਾਓਣ ਦੇ ਸੁਪਨੇ ਵਿਖਾ ਰਿਹਾ ਹੈ, ਨਾਲ ਹੀ ਉਹਨਾਂ ਕਿਹਾ ਕਿ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਨਾ ਪੈਨਸ਼ਨ ਦਿੰਦਾ ਹੈ ਅਤੇ ਨਾ ਹੀ ਸ਼ਗਨ ਸਕੀਮ ਦੇ ਪੈਸੇ ਦੇ ਰਿਹਾ ਹੈ, ਉਸੇ ਤਰ੍ਹਾਂ ਉਸ ਨੇ ਪੰਜਾਬ ਦੇ ਲੋਕਾਂ ਨੂੰ ਵੀ ਕੁਝ ਨਹੀਂ ਦੇਣਾ। ਕੇਜਰੀਵਾਲ ਹੁਣ ਕਿਸਾਨਾਂ ਨਾਲ ਮੁਲਾਕਾਤਾਂ ਕਰ ਰਿਹਾ ਹੈ |

ਉਨ੍ਹਾਂ ਦੇ ਪੱਖ ਦੀ ਗੱਲ ਕਰ ਰਿਹਾ ਹੈ, ਪਰ ਇਹ ਉਹੀ ਕੇਜਰੀਵਾਲ ਹੈ, ਜੋ ਕਹਿੰਦਾ ਸੀ ਕਿ ਪਰਾਲੀ ਸਾੜਨ ਤੇ ਕਿਸਾਨਾਂ ‘ਤੇ ਪਰਚਾ ਹੋਣਾ ਚਾਹੀਦਾ ਹੈ। ਜੇ ਲੋਕਾਂ ਨੇ ਕਾਂਗਰਸ ਨੂੰ ਮੌਕਾ ਦਿੱਤਾ ਸੀ ਤਾਂ ਉਹਨਾਂ ਨੇ ਸਾਡੇ ਵਲੋਂ ਚਲਾਇਆ ਲੋਕ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ, ਝੂਠੀਆਂ ਕਸਮਾਂ ਖਾਦੀਆਂ | ਜਿਸ ਦੇ ਬਾਰੇ ਹੁਣ ਲੋਕਾਂ ਨੂੰ ਪਤਾ ਲੱਗ ਚੁੱਕਾ ਹੈ | ਕੋਰੋਨਾ ਕਾਲ ‘ਚ ਕੇਜਰੀਵਾਲ ਨੇ ਲੋਕਾਂ ਨੂੰ ਕੋਈ ਸਹੂਲਤਾਂ ਨਹੀਂ ਦਿੱਤੀਆਂ, ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਕਿਹਾ ਕਿ ਕਿਸਾਨਾਂ ਦੇ ਪਰਾਲੀ ਸਾੜਨ ਤੇ ਕਿਸਾਨਾਂ ਤੇ ਪਰਚਾ ਹੋਣਾ ਚਾਹੀਦਾ ਹੈ।