Site icon TheUnmute.com

Punjab Assembly Session: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ 29 ਸਤੰਬਰ ਤੱਕ ਕੀਤੀ ਮੁਲਤਵੀ

Punjab Vidhan Sabha

ਚੰਡੀਗੜ੍ਹ 27 ਸਤੰਬਰ 2022: ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਗੀ ਮਤੇ ‘ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਸੈਸ਼ਨ (Punjab Assembly Session) ਦੀ ਕਾਰਵਾਈ 29 ਸਤੰਬਰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ | ਇਸ ਦੌਰਾਨ ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰੀ ਹੰਗਾਮੇ ਵਿਚਕਾਰ ਭਰੋਸਗੀ ਮਤਾ ਪੇਸ਼ ਕੀਤਾ ।

ਇਸ ਸੈਸ਼ਨ ਦੌਰਾਨ ਸਪੀਕਰ ਕੁਲਤਾਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਕਾਰਨ ਕਾਂਗਰਸ (Congress) ਦੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ਵਿਚੋਂ ਬਾਹਰ ਕੱਢ ਦਿੱਤਾ ਅਤੇ ਭਾਜਪਾ ਦੇ ਦੋਵੇਂ ਵਿਧਾਇਕ ਨੇ ਪਹਿਲਾਂ ਹੀ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ |

Exit mobile version