ਜੈਤੋ, 30 ਮਾਰਚ 2023 (ਮਨਜੀਤ ਢੱਲਾ) : ਅੱਜ ਜੈਤੋ ਵਿਖੇ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਸਪ੍ਰੀਤ ਸਿੰਘ ਧਾਲੀਵਾਲ, ਸ਼ਮਿੰਦਰ ਸਿੰਘ ਢਿੱਲੋਂ, ਡਾਕਟਰ ਰਮਨਦੀਪ ਸਿੰਘ, ਦਵਿੰਦਰ ਸਿੰਘ ਟਫੀ ਬਰਾੜ, ਪ੍ਰਮੋਦ ਧੀਰ, ਗੁਰਪ੍ਰੀਤ ਸਿੰਘ ਧਾਲੀਵਾਲ ਆਦਿ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 20ਵੀਂ ਨੈਸ਼ਨਲ ਪੈਰਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਜੋ ਕਿ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ 27 ਤੋਂ 28 ਮਾਰਚ ਤੱਕ ਹੋਈ ਹੈ, ਉਸ ਵਿੱਚ ਪੰਜਾਬ ਦੇ 12 ਪੈਰਾ ਪਾਵਰ ਲਿਫਟਿੰਗ ਖਿਡਾਰੀ ਕੋਚ ਪਰਵਿੰਦਰ ਸਿੰਘ ਪੀਏਪੀ ਦੀ ਅਗਵਾਈ ਹੇਠ ਖੇਡ ਕੇ ਆਏ ਹਨ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਝੋਲੀ 8 ਮੈਡਲ ਆਏ ਹਨ।
ਜਿਨ੍ਹਾਂ ਵਿੱਚੋਂ ਪਰਮਜੀਤ ਕੁਮਾਰ, ਗੁਰਸੇਵਕ ਸਿੰਘ, ਵਰਿੰਦਰ ਸਿੰਘ, ਮੁਹੰਮਦ ਨਦੀਮ, ਜਸਪ੍ਰੀਤ ਕੌਰ ਤੇ ਸੀਮਾ ਰਾਣੀ ਨੇ ਗੋਲਡ ਮੈਡਲ ਜਿੱਤੇ ਅਤੇ ਕੁਲਦੀਪ ਸਿੰਘ ਜੈਤੋ ਅਤੇ ਸੁਮਨਦੀਪ ਨੇ ਤਾਂਬੇ ਦੇ ਮੈਡਲ ਜਿੱਤੇ। ਇਸ ਚੈਂਪੀਅਨਸ਼ਿਪ ਵਿਚ ਭਾਰਤ ਦੇ ਸਾਰੇ ਰਾਜਾਂ ਦੇ ਖ਼ਿਡਾਰੀਆਂ ਨੇ ਹਿੱਸਾ ਲਿਆ। ਕੁਲਦੀਪ ਸਿੰਘ ਜੈਤੋ ਨੇ ਪੈਰਾ ਪਾਵਰ ਲਿਫਟਿੰਗ ਵਿੱਚੋਂ ਲਗਾਤਰ 11ਵਾਂ ਮੈਡਲ ਜਿੱਤਿਆ ਹੈ। ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਸਾਰੇ ਆਹੁਦੇਦਾਰਾਂ ਅਤੇ ਮੈਬਰਾਂ ਨੇ ਪੰਜਾਬ ਦੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇੰਨਾਂ ਖ਼ਿਡਾਰੀਆਂ ਨੂੰ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਅਤੇ ਮਾਣ ਸਨਮਾਨ ਜ਼ਰੂਰ ਦਿੱਤਾ ਜਾਵੇ।