July 5, 2024 7:34 pm
Majitha

ਹਲਕਾ ਮਜੀਠਾ ‘ਚ ਪੰਜਾਬ ਬਚਾਓ ਯਾਤਰਾ ਨੂੰ ਮਿਲਿਆ ਭਰਵਾ ਹੁੰਗਾਰਾ

ਮਜੀਠਾ, 02 ਫਰਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ‘ਚ ਸ਼ੁਰੂ ਕੀਤੀ ‘ਪੰਜਾਬ ਬਚਾਓ ਯਾਤਰਾ’ ਦਾ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਸੈਂਸਰਾ ਕਲਾਂ, ਗੁਰੂ ਕਾ ਬਾਗ, ਲਸ਼ਕਰੀ ਨੰਗਲ, ਝੰਡੇਰ, ਸੰਗਤਪੁਰਾ, ਚੇਤਨਪੁਰਾ ਆਦਿ ਪਿੰਡਾਂ ’ਚੋਂ ਲੰਘੀ | ਇਸਦੇ ਨਾਲ ਹੀ ਹਲਕਾ ਮਜੀਠਾ (Majitha) ‘ਚ ਪੰਜਾਬ ਬਚਾਓ ਯਾਤਰਾ ਨੂੰ ਭਰਵਾ ਹੁੰਗਾਰਾ ਮਿਲਿਆ ਹੈ | ਵੱਖ-ਵੱਖ ਥਾਵਾਂ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸਾਬਕਾ ਮੰਤਰੀ ਅਨਿਲ ਜੋਸ਼ੀ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਅਤੇ ਹੋਰ ਅਕਾਲੀ ਆਗੂ ਮੌਜੂਦ ਸਨ।

ਇਸ ਮੌਕੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ‘ਤੇ ਤਿੱਖੇ ਨਿਸ਼ਾਨੇ ਸਾਧੇ । ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਆਈ.ਸੀ.ਯੂ. ‘ਚ ਪਾ ਦਿੱਤਾ, ਅੱਜ ਪੰਜਾਬ ਨੂੰ ਦਿੱਲੀ ਕੋਲ ਗਿਰਵੀ ਰੱਖ ਦਿੱਤਾ ਗਿਆ ਹੈ। ਪੰਜਾਬ ਨੂੰ ਰਿਮੋਟ ਕੰਟਰੋਲ ਨਾਲ ਚਲਾਇਆ ਜਾ ਰਿਹਾ ਹੈ | ਇਸਦੇ ਨਾਲ ਹੀ ਬਿਕਾਮ ਮਜੀਠੀਆ ਨੇ ਕਿਹਾ ਕਿ ਜਿਸ ਤਰ੍ਹਾਂ ਸਿਮਰਨਜੀਤ ਮਾਨ ਨੂੰ ਨਜ਼ਰਬੰਦ ਕੀਤਾ ਗਿਆ ਉਸ ਦਾ ਮੈਂ ਵਿਰੋਧ ਕਰਦਾ ਹਾਂ। ਅੱਜ ‘ਪੰਜਾਬ ਬਚਾਓ ਯਾਤਰਾ’ ਦੇ ਦੂਜੇ ਪੜਾਅ ਦੌਰਾਨ ਯਾਤਰਾ, ਸਵੇਰੇ ਜੋ ਅਜਨਾਲਾ ਹਲਕੇ ਤੋਂ ਆਰੰਭ ਹੋਈ ਸੀ, ਦਾ ਹਲਕਾ ਮਜੀਠਾ (Majitha) ’ਚ ਸਵਾਗਤ ਕਰਨ ਲਈ ਹਲਕੇ ਦੇ ਅਕਾਲੀ ਆਗੂ ਤੇ ਵਰਕਰ ਦੁਪਹਿਰ ਤੋਂ ਹੀ ਉਡੀਕ ਕਰ ਰਹੇ ਸਨ।