Site icon TheUnmute.com

Punjab Bandh 2024: ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਕਰ ਰਹੇ ਰੋਸ ਪ੍ਰਦਰਸ਼ਨ, ਲਾਡੋਵਾਲ ਟੋਲ ਪਲਾਜ਼ਾ ਕੀਤਾ ਬੰਦ

30 ਦਸੰਬਰ 2024: ਭਾਰਤੀ(Bharatiya Kisan Union)  ਕਿਸਾਨ ਯੂਨੀਅਨ ਨੇ ਅੱਜ ਕੇਂਦਰ ਸਰਕਾਰ ਖ਼ਿਲਾਫ਼ ਨੈਸ਼ਨਲ ਹਾਈਵੇਅ ’ਤੇ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ (inderveer singh) ਸਿੰਘ ਕਾਦੀਆਂ ਨੇ ਕਿਹਾ ਕਿ ਅੱਜ ਦਾ ਧਰਨਾ ਮੋਦੀ ਸਰਕਾਰ (modi sarkar) ਦੀਆਂ ਅੱਖਾਂ ਖੋਲ੍ਹਣ ਲਈ ਲਾਇਆ ਗਿਆ ਹੈ ਤਾਂ ਜੋ ਮੋਦੀ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵੇਖ ਕੇ ਉਨ੍ਹਾਂ ਦੇ ਹੱਕ ਵਿੱਚ ਫੈਸਲੇ ਲੈ ਸਕੇ।

ਕਿਸਾਨਾਂ ਦੀ ਗੱਲ ਜਲਦੀ ਤੋਂ ਜਲਦੀ ਸੁਣੋ ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ (jagjit singh dallewal) ਸਿੰਘ ਡੱਲੇਵਾਲ ਪਿਛਲੇ 36 ਦਿਨਾਂ ਤੋਂ ਕਿਸਾਨਾਂ ਦੇ ਹੱਕ ‘ਚ ਭੁੱਖ ਹੜਤਾਲ ‘ਤੇ ਬੈਠੇ ਹਨ, ਪਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਮੋਦੀ ਸਰਕਾਰ ਹੱਥਕੰਡੇ ਅਪਣਾ ਰਹੀ ਹੈ |

ਕਿਸਾਨਾਂ ਨੇ ਨੈਸ਼ਨਲ ਹਾਈਵੇਅ ’ਤੇ ਲਾਡੋਵਾਲ ਟੋਲ (ladowal toll plaza) ਪਲਾਜ਼ਾ ’ਤੇ ਧਰਨਾ ਦਿੱਤਾ। ਇਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਸਿਰਫ਼ ਏਅਰਪੋਰਟ, ਵਿਆਹ-ਸ਼ਾਦੀਆਂ ਅਤੇ ਮਰੀਜ਼ਾਂ ਨੂੰ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਹੀ ਟੋਲ ਪਲਾਜ਼ਾ ਤੋਂ ਲੰਘਣ ਦਿੱਤਾ ਜਾ ਰਿਹਾ ਹੈ, ਬਾਕੀ ਸਾਰੇ ਵਾਹਨਾਂ ਲਈ ਟੋਲ ਪਲਾਜ਼ਾ ’ਤੇ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਇਸ ਤੋਂ ਅੱਗੇ ਨਹੀਂ ਜਾਣ ਦਿੱਤਾ ਜਾਵੇਗਾ।

read more:Punjab bandh: ਪੰਜਾਬ ਬੰਦ ਨੂੰ ਲੈ ਕੇ ਨਵੀਂ ਅੱਪਡੇਟ ਆਈ ਸਾਹਮਣੇ, ਜਾਣੋ

Exit mobile version