Punjab Bandh

Punjab Bandh: ਕਿਸਾਨਾਂ ਆਗੂਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ, ਰੋਕੀਆਂ ਜਾਣਗੀਆਂ ਟਰੇਨ-ਬੱਸਾਂ

ਚੰਡੀਗੜ੍ਹ, 26 ਦਸੰਬਰ 2024: Punjab Bandh: ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ | ਅੱਜ ਹਰਿਆਣਾ-ਪੰਜਾਬ ਦੀ ਸਰਹੱਦ ਬਾਰਡਰ ‘ਤੇ ਕਿਸਾਨ ਆਗੂਆਂ ਦੀ ਅਹਿਮ ਬੈਠਕ ਹੋਈ, ਜਿਸ ‘ਚ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਬੰਦ ਦੌਰਾਨ ਸਾਰੀਆਂ ਰੇਲ ਗੱਡੀਆਂ, ਬੱਸਾਂ ਅਤੇ ਸਰਕਾਰੀ ਅਤੇ ਨਿੱਜੀ ਅਦਾਰੇ ਪ੍ਰਭਾਵਿਤ ਹੋ ਸਕਦੇ ਹਨ |

ਕਿਸਾਨਾਂ ਆਗੂਆਂ ਦੀ ਬੈਠਕ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੈਠਕ ‘ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ ਇਸ ਦੌਰਾਨ ਸੜਕੀ ਅਤੇ ਰੇਲ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ ਅਤੇ ਪੰਜਾਬ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ।

ਇਸ ਦੇ ਨਾਲ ਹੀ ਭਲਕੇ ਬਾਅਦ ਦੁਪਹਿਰ 3 ਵਜੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਬੰਦ ਸਬੰਧੀ ਬੈਠਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਟੋਲ ਪਲਾਜ਼ਿਆਂ ‘ਤੇ ਬੰਦ ਸਬੰਧੀ ਬੈਨਰ ਲਗਾਏ ਜਾਣਗੇ। ਬੱਸਾਂ ਦੇ ਕੰਡਕਟਰ ਟਿਕਟ ਦੇਣ ਤੋਂ ਪਹਿਲਾਂ ਲੋਕਾਂ ਨੂੰ ਪੰਜਾਬ ਬੰਦ ਬਾਰੇ ਜਾਣਕਾਰੀ ਦਿੱਤੀ ਜਾਵੇਗੀ ।

ਦੂਜੇ ਪਾਸੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਅੱਜ 31ਵਾਂ ਦਿਨ ਹੈ। ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਚਿੰਤਾਜਨਕ ਹੈ। ਡਾਕਟਰਾਂ ਮੁਤਾਬਕ ਜਗਜੀਤ ਸਿੰਘ ਡੱਲੇਵਾਲ 31 ਦਿਨਾਂ ਤੋਂ ਕੁਝ ਨਹੀਂ ਖਾਧਾ ਅਤੇ ਪਾਣੀ ਤੋਂ ਇਲਾਵਾ ਕੁਝ ਨਹੀਂ ਪੀਤਾ। ਉਨ੍ਹਾਂ ਦੇ ਹੱਥ ਪੀਲੇ ਪੈ ਗਏ ਹਨ ਅਤੇ ਹੁਣ ਉਹ ਬੋਲ ਵੀ ਨਹੀਂ ਪਾ ਰਹੇ|

Read More: Punjab News: ਕੈਬਨਿਟ ਸਬ-ਕਮੇਟੀ ਵੱਲੋਂ ਕਰਮਚਾਰੀ ਯੂਨੀਅਨਾਂ ਨਾਲ ਮੁੱਖ ਮੁੱਦਿਆਂ ‘ਤੇ ਕੀਤੀ ਬੈਠਕਾਂ

Scroll to Top