27 ਦਸੰਬਰ 2024: ਪੰਜਾਬ (punjab ) ਦੇ ਕਿਸਾਨਾਂ (farmers) ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ 30 ਦਸੰਬਰ (december) ਨੂੰ ਪੰਜਾਬ (punjab bandh) ਬੰਦ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ (farmer leader sarvan singh pandher) ਸਰਵਣ ਸਿੰਘ ਪੰਧੇਰ ਨੇ ਬੰਦ ਦੌਰਾਨ ਆਮ ਲੋਕਾਂ ਦੀਆਂ ਸਹੂਲਤਾਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਪਹਿਲ ਦੇਣ ਦਾ ਐਲਾਨ ਕੀਤਾ ਹੈ। ਕਿਸਾਨ (kisan leader) ਆਗੂ ਨੇ ਕਿਹਾ ਕਿ ਬੰਦ ਦੌਰਾਨ ਡਾਕਟਰੀ ਸੇਵਾਵਾਂ ਅਤੇ ਹੋਰ ਐਮਰਜੈਂਸੀ ਸਹੂਲਤਾਂ ਆਮ ਵਾਂਗ ਜਾਰੀ ਰਹਿਣਗੀਆਂ।
ਦੱਸ ਦੇਈਏ ਕਿ ਹਵਾਈ ਅੱਡੇ ‘ਤੇ ਯਾਤਰੀਆਂ ਅਤੇ ਵਿਆਹ ਸਮਾਗਮਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਉਮੀਦਵਾਰਾਂ ਨੂੰ ਉਨ੍ਹਾਂ ਦੇ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਲਈ ਪੂਰੀ ਸਹਾਇਤਾ ਦਿੱਤੀ ਜਾਵੇਗੀ।
ਪੰਧੇਰ ਨੇ ਨੌਜਵਾਨਾਂ ਅਤੇ ਆਮ ਜਨਤਾ ਨੂੰ ਬੰਦ ਨੂੰ ਸ਼ਾਂਤਮਈ ਢੰਗ ਨਾਲ ਕਾਮਯਾਬ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਬੰਦ ਕਿਸਾਨਾਂ ਦੇ ਹੱਕਾਂ ਅਤੇ ਉਨ੍ਹਾਂ ਦੇ ਭਵਿੱਖ ਦੀ ਲੜਾਈ ਹੈ। ਅਸੀਂ ਸਮੁੱਚੇ ਪੰਜਾਬ ਖਾਸ ਕਰਕੇ ਨੌਜਵਾਨਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਮੰਚ ਵੱਲੋਂ ਲਏ ਗਏ ਫੈਸਲਿਆਂ ਦੀ ਪਾਲਣਾ ਕਰਕੇ ਇਸ ਬੰਦ ਦਾ ਸਮਰਥਨ ਕਰਨ।
ਪੰਜਾਬ ਬੰਦ ਨੂੰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਵੀ ਸਮਰਥਨ ਮਿਲਿਆ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸਾਨੂੰ ਬਹੁਤ ਸਾਰੀਆਂ ਯੂਨੀਅਨਾਂ ਅਤੇ ਸਮੂਹਾਂ ਤੋਂ ਸਮਰਥਨ ਪ੍ਰਾਪਤ ਹੋਇਆ ਹੈ। ਪੰਜਾਬ ਦੇ ਸਰਕਾਰੀ ਅਤੇ ਨਿੱਜੀ ਦਫਤਰ ਬੰਦ ਰਹਿਣਗੇ। 30 ਦਸੰਬਰ ਨੂੰ ਰੇਲ ਆਵਾਜਾਈ ਅਤੇ ਸੜਕੀ ਆਵਾਜਾਈ ਵੀ ਬੰਦ ਰਹੇਗੀ।
READ MORE: Punjab Bandh: ਕਿਸਾਨਾਂ ਆਗੂਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ, ਰੋਕੀਆਂ ਜਾਣਗੀਆਂ ਟਰੇਨ-ਬੱਸਾਂ