Punjab Bandh

Punjab Bandh: ਪੰਜਾਬ ਯੂਨੀਵਰਸਿਟੀ ਵੱਲੋਂ 30 ਦਸੰਬਰ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ, ਜਾਣੋ ਨਵੀਂ ਤਾਰੀਖ਼

ਚੰਡੀਗੜ੍ਹ, 28 ਦਸੰਬਰ 2024: Punjab Bandh: ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ | ਕਿਸਾਨ ਆਗੂਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸਦੇ ਮੱਦੇਨਜਰ ਪੰਜਾਬ ਯੂਨੀਵਰਸਿਟੀ (Panjab University) ਨੇ 30 ਦਸੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ (Exams) ਮੁਲਤਵੀ ਕਰ ਦਿੱਤੀਆਂ ਹਨ।

ਪੰਜਾਬ ਯੂਨੀਵਰਸਿਟੀ ਵੱਲੋਂ ਜਾਰੀ ਬਿਆਨ ਮੁਤਾਬਕ ਪੰਜਾਬ ਬੰਦ ਕਾਰਨ ਜਿਹੜੀ ਪ੍ਰੀਖਿਆ 30 ਦਸੰਬਰ ਨੂੰ ਹੋਣੀ ਸੀ, ਉਹ ਹੁਣ ਮੰਗਲਵਾਰ 31 ਦਸੰਬਰ ਨੂੰ ਹੋਵੇਗੀ। ਜਿਕਰਯੋਗ ਹੈ ਕਿ ਸੋਮਵਾਰ ਨੂੰ ਪੰਜਾਬ ਯੂਨੀਵਰਸਿਟੀ ਅਤੇ ਇਸ ਨਾਲ ਜੁੜੇ ਕਈ ਕਾਲਜਾਂ ‘ਚ ਪ੍ਰੀਖਿਆਵਾਂ ਹੋਣੀਆਂ ਸਨ। ਪਰ ਹੁਣ ਉਕਤ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ।

Punjab Bandh

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਬੰਦ ( Punjab Bandh) ਦੌਰਾਨ ਆਮ ਲੋਕਾਂ ਦੀਆਂ ਸਹੂਲਤਾਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਪਹਿਲ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਬੰਦ ਦੌਰਾਨ ਡਾਕਟਰੀ ਸੇਵਾਵਾਂ ਅਤੇ ਹੋਰ ਐਮਰਜੈਂਸੀ ਸਹੂਲਤਾਂ ਆਮ ਵਾਂਗ ਜਾਰੀ ਰੱਖਨ ਦੀ ਗੱਲ ਆਖੀ ਹੈ।

ਇਸਦੇ ਨਾਲ ਹੀ ਹਵਾਈ ਅੱਡੇ ‘ਤੇ ਯਾਤਰੀਆਂ ਅਤੇ ਵਿਆਹ ਸਮਾਗਮਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਉਮੀਦਵਾਰਾਂ ਨੂੰ ਉਨ੍ਹਾਂ ਦੇ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਲਈ ਪੂਰੀ ਸਹਾਇਤਾ ਦਿੱਤੀ ਜਾਵੇਗੀ।

Read More: ਪੰਜਾਬ ‘ਚ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ: ਤਰੁਨਪ੍ਰੀਤ ਸਿੰਘ ਸੌਂਦ

Scroll to Top