‘ਸੀ.ਐੱਮ. ਦੀ ਯੋਗਸ਼ਾਲਾ’ ਪ੍ਰੋਗਰਾਮ ਤਹਿਤ ਮੁਫ਼ਤ ਯੋਗਾ ਕਲਾਸਾਂ ਨਾਲ ਸਿਹਤਮੰਦ ਬਣ ਰਿਹਾ ਪੰਜਾਬ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਰੋਗ ਅਤੇ ਸਿਹਤਮੰਦ ਸੂਬੇ ਦੀ ਸਿਰਜਣਾ ਦੇ ਮੰਤਵ ਨਾਲ ਲੋਕਾਂ ਨੂੰ ‘ਸੀ.ਐੱਮ. ਦੀ ਯੋਗਸ਼ਾਲਾ’ ਪ੍ਰੋਗਰਾਮ ਤਹਿਤ ਮੁਫ਼ਤ ਯੋਗਾ ਕਲਾਸਾਂ ਮੁਹੱਈਆ ਕਰਵਾ ਰਹੀ ਹੈ। ਸੂਬੇ ਭਰ ‘ਚ ਰੋਜ਼ਾਨਾ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਤਜ਼ਰਬੇਕਾਰ ਯੋਗਾ ਅਧਿਆਪਕ ਨਿਯਮਿਤ ਤੌਰ ‘ਤੇ ਨਾਗਰਿਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰ ਰਹੇ ਹਨ।

ਮਾਨ ਸਰਕਾਰ ਦਾ ‘ਸੀ.ਐੱਮ. ਦੀ ਯੋਗਸ਼ਾਲਾ’ ਪ੍ਰੋਗਰਾਮ ਪੰਜਾਬ ਨੂੰ ਨਸ਼ਾ ਮੁਕਤ ਅਤੇ ਤੰਦਰੁਸਤ ਬਣਾਉਣ ‘ਚ ਇੱਕ ਮੀਲ ਪੱਥਰ ਸਾਬਤ ਹੋ ਰਿਹਾ ਹੈ। ਇਹ ਅਭਿਆਸ ਸਾਡੀ ਪ੍ਰਾਚੀਨ ਸੱਭਿਅਤਾ ਅਤੇ ਸੱਭਿਆਚਾਰ ਨਾਲ ਜੁੜਿਆ ਹੋਇਆ ਹੈ। ਯੋਗਾ ਨਾਲ ਲੋਕਾਂ ਨੂੰ ਮਾਨਸਿਕ ਤਣਾਅ ਤੋਂ ਛੁਟਕਾਰਾ, ਮੋਟਾਪਾ, ਸ਼ੂਗਰ, ਹਾਈਪਰਟੈਨਸ਼ਨ ਅਤੇ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਲੜਨ ‘ਚ ਮੱਦਦ ਮਿਲਦੀ ਹੈ। ਇਸ ਪ੍ਰੋਗਰਾਮ ਦਾ ਸੂਬੇ ਭਰ ‘ਚ ਰੋਜ਼ਾਨਾ ਲੱਖਾਂ ਹੀ ਨੌਜਵਾਨ, ਬਜ਼ੁਰਗ ਅਤੇ ਬੱਚੇ ਲਾਭ ਉਠਾ ਰਹੇ ਹਨ।

ਸੂਬੇ ਦੇ ਨਾਗਰਿਕ ਕਿਸੇ ਵੀ ਪਿੰਡ ਜਾਂ ਮੁਹੱਲੇ ‘ਚ 25 ਵਿਅਕਤੀਆਂ ਦਾ ਸਮੂਹ ਬਣਾ ਕੇ ਪੰਜਾਬ ਸਰਕਾਰ ਦੇ ਟੋਲ ਫ੍ਰੀ ਨੰਬਰ: 76694-00500 ‘ਤੇ ਸੰਪਰਕ ਕਰਕੇ ਅਤੇ ਅਧਿਕਾਰਤ ਵੈੱਬਸਾਈਟ cmdiyogshala.punjab.gov.in ‘ਤੇ ਰਜਿਸਟ੍ਰੇਸ਼ਨ ਕਰਵਾ ਕੇ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਲੈ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਯੋਗਾ ਕਲਾਸਾਂ ਲਈ ਕਿਸੇ ਤਰ੍ਹਾਂ ਦੀ ਫ਼ੀਸ ਨਹੀਂ ਲਈ ਜਾਂਦੀ।

ਮਾਨ ਸਰਕਾਰ ਵੱਲੋਂ ‘ਸੀ.ਐੱਮ. ਦੀ ਯੋਗਸ਼ਾਲਾ’ ਪ੍ਰੋਗਰਾਮ ਲਈ ਪ੍ਰਮਾਣਿਤ ਅਤੇ ਤਜ਼ਰਬੇਕਾਰ ਯੋਗਾ ਅਧਿਆਪਕਾਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਯੋਗਾ ਅਧਿਆਪਕ ਸੂਬੇ ਦੇ ਕੋਨੇ-ਕੋਨੇ ‘ਚ ਜਾ ਕੇ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰ ਰਹੇ ਹਨ। ਪੰਜਾਬ ਭਰ ‘ਚ ਰੋਜ਼ਾਨਾ ਲੱਖਾਂ ਦੀ ਗਿਣਤੀ ‘ਚ ਲੋਕ ਆਪਣੇ ਨੇੜੇ ਦੇ ਪਾਰਕ, ਕਮਿਊਨਿਟੀ ਹਾਲਾਂ ਜਾਂ ਹੋਰ ਜਨਤਕ ਥਾਵਾਂ ‘ਤੇ ਸਵੇਰ-ਸ਼ਾਮ ਇਨ੍ਹਾਂ ਮੁਫ਼ਤ ਯੋਗਾ ਕਲਾਸਾਂ ‘ਚ ਹਿੱਸਾ ਲੈ ਰਹੇ ਹਨ।

ਪੰਜਾਬ ਸਰਕਾਰ ਮੁਤਾਬਕ ‘ਸੀ.ਐੱਮ. ਦੀ ਯੋਗਸ਼ਾਲਾ’ ਪ੍ਰੋਗਰਾਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਸਿਹਤਮੰਦ ਰੱਖਣ ਅਤੇ ‘ਰੰਗਲਾ ਪੰਜਾਬ’ ਸਿਰਜਣ ‘ਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ, ਬਿਮਾਰੀਆਂ ਨੂੰ ਰੋਕਣਾ ਅਤੇ ਸੂਬੇ ਭਰ ਦੇ ਹਰ ਘਰ ‘ਚ ਯੋਗਾ ਦੀ ਸ਼ਮੂਲੀਅਤ ਕਰਵਾਉਣਾ ਹੈ।

Read More: ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਉਨ੍ਹਾਂ ਦੀ ਪੀਐਚਡੀ ਪੂਰੀ ਕਰਨ ‘ਤੇ ਵਧਾਈ ਦਿੱਤੀ

ਵਿਦੇਸ਼

Scroll to Top