18 ਅਕਤੂਬਰ 2024: ਕਿਸਾਨਾਂ ਵੱਲੋਂ ਸਮਰਾਲਾ ਤੋਂ ਨਵਾਂਸ਼ਹਿਰ ਰੋਡ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ ਗਈ ਹੈ। ਇਹ ਪ੍ਰਦਰਸ਼ਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਸੈਂਕੜੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਖਿੱਲਰੀ ਪਈ ਹੈ ਪਰ ਸਰਕਾਰ ਇਸ ਪਾਸੇ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ ਪਰ ਅਸੀਂ ਬੇਵੱਸ ਹਾਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉੱਚ ਅਧਿਕਾਰੀ ਆ ਕੇ ਸਾਡੇ ਨਾਲ ਗੱਲ ਨਹੀਂ ਕਰਦੇ ਅਸੀਂ ਇਹ ਧਰਨਾ ਨਹੀਂ ਚੁੱਕਾਂਗੇ। ਕਿਸਾਨਾਂ ਨੇ ਸਮਰਾਲਾ ਤੋਂ ਨਵਾਂਸ਼ਹਿਰ ਹਾਈਵੇਅ ਰੋਡ ’ਤੇ ਧਰਨਾ ਦਿੱਤਾ, ਜਿਸ ਕਾਰਨ ਆਵਾਜਾਈ ਠੱਪ ਹੋ ਗਈ।