ਚੰਡੀਗੜ੍ਹ, 12 ਦਸੰਬਰ 2024: ਪੰਜਾਬ ‘ਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਸ਼ਲ ਦੀਆਂ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ | ਇਸ ਦੌਰਾਨ ਭਾਰਤੀ ਜਨਤਾ ਪਾਰਟੀ, ਪੰਜਾਬ (Punjab BJP) ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ |
ਇਸ ਪੱਤਰ ਰਾਹੀਂ ਪੰਜਾਬ ਭਾਜਪਾ (Punjab BJP) ਨੇ ਸਰਕਾਰ ਨੇ ਦੋਸ਼ ਲਾਏ ਹਨ, ਪੰਜਾਬ ਭਾਜਪਾ ਨੇ ਪੱਤਰ ‘ਚ ਲਿਖਿਆ ਹੈ ਕਿ ਪੰਜਾਬ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਵੱਲ ਤੁਹਾਡਾ ਧਿਆਨ ਖਿੱਚਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਆਸੀ ਪੱਖਪਾਤ ਦੇ ਪ੍ਰਭਾਵ ਹੇਠ ਕੰਮ ਕਰ ਰਹੀ ਹੈ | ਅਜਿਹੀਆਂ ਕਾਰਵਾਈਆਂ ਨਾ ਸਿਰਫ਼ ਲੋਕਤਾਂਤਰਿਕ ਪ੍ਰਕਿਰਿਆ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ |
Read More: Patiala News: ‘ਆਪ’ ਵੱਲੋਂ ਪਟਿਆਲਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ