July 8, 2024 10:45 am
ਪੰਜਾਬ ਦੇ BJP ਆਗੂਆਂ

ਪੰਜਾਬ ਦੇ BJP ਆਗੂਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

ਚੰਡੀਗੜ੍ਹ, 14 ਨਵੰਬਰ 2021 : ਗੁਰਪੁਰਬ ਤੋਂ ਪਹਿਲਾਂ ਪੰਜਾਬ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਤੇਜ਼ ਹੋ ਗਈ ਹੈ। ਹਰਸਿਮਰਤ ਕੌਰ ਬਾਦਲ ਅਤੇ ਐਸਜੀਪੀ ਪ੍ਰਧਾਨ ਇਸ ਸਬੰਧੀ ਪਹਿਲਾਂ ਹੀ ਪੀਐਮ ਮੋਦੀ ਨੂੰ ਪੱਤਰ ਲਿਖ ਚੁੱਕੇ ਹਨ। ਹੁਣ ਪੰਜਾਬ ਦੇ BJP ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਆਪਣੀ ਸਰਗਰਮੀ ਵਧਾ ਦਿੱਤੀ ਹੈ। ਪੰਜਾਬ ਭਾਜਪਾ ਆਗੂਆਂ ਦੇ ਇੱਕ ਵਫ਼ਦ ਨੇ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਨਾਲ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ। ਭਾਜਪਾ ਆਗੂਆਂ ਨੇ ਇਸ ਦੌਰਾਨ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ।

ਵਫ਼ਦ ਵਿੱਚ ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ, ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਤੇ ਹੋਰ ਆਗੂ ਸ਼ਾਮਲ ਹਨ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪੰਜਾਬ ਦੇ 11 ਆਗੂਆਂ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੰਗਤਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਨ੍ਹਾਂ ਦੀ ਮੰਗ ‘ਤੇ ਗੌਰ ਕਰਨਗੇ। ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਯਾਤਰਾ ਮਾਰਚ 2020 ਤੋਂ ਕੋਰੋਨਾ ਮਹਾਂਮਾਰੀ ਕਾਰਨ ਮੁਅੱਤਲ ਕਰ ਦਿੱਤੀ ਗਈ ਸੀ। ਇਸ ਸਾਲ 19 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ।

ਭਾਜਪਾ ਆਗੂਆਂ ਨੇ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ ਪੰਜਾਬ ਦੇ ਭਾਜਪਾ ਨੇਤਾਵਾਂ ਦੇ ਪਾਰਟੀ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਦੀ ਉਮੀਦ ਹੈ। ਸੋਮਵਾਰ ਨੂੰ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।