Ashwani Sharma

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹਰਪਾਲ ਚੀਮਾ ਵਲੋਂ ਲਗਾਏ ਦੋਸ਼ ਬੇਬੁਨਿਆਦ

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਭਾਰਤੀ ਜਨਤਾ ਪਾਰਟੀ (BJP) ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅਪਰੇਸ਼ਨ ਲੋਟਸ ਤਹਿਤ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

ਇਸਦੇ ਨਾਲ ਹੀ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ । ਇਸ ਦੌਰਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਲਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਕੋਲ ਪ੍ਰਚੰਡ ਬਹੁਮਤ ਹੈ।

ਇਸਦੇ ਨਾਲ ਹੀ ਅਸ਼ਵਨੀ ਕੁਮਾਰ ਸ਼ਰਮਾ (Ashwani Kumar Sharma) ਨੇ ਕਿਹਾ ਕਿ ਭਾਜਪਾ ਤੋਂ ਕੋਈ ਖ਼ਤਰਾ ਨਹੀਂ ਹੈ । ਉਨ੍ਹਾਂ ਨੇ ਪੰਜਾਬ ਦੀ ‘ਆਪ’ ਸਰਕਾਰਾਂ ਅਤੇ ਅਰਵਿੰਦ ਕੇਜਰੀਵਾਲ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਅਰਵਿੰਦ ਦੀ ਪੰਜਾਬ ਦੀ ਸੱਤਾ ‘ਤੇ ਕਾਫੀ ਸਮੇਂ ਤੋਂ ਨਜਰ ਸੀ, ਜਿਸਦੇ ਲਈ ਰਾਘਵ ਚੱਡਾ ਨੂੰ ਇੱਥੇ ਭੇਜਿਆ |

ਇਸਦੇ ਨਾਲ ਹੀ ਭਾਜਪਾਦ ਦੇ ਆਗੂ ਨੇ ਕਿਹਾ ਕਿ 35 ਵਿਧਾਇਕਾਂ ਨੂੰ ਖਰੀਦ ਕੇ ਸਾਡੀ ਸਰਕਾਰ ਨਹੀਂ ਬਣਦੀ ਕਿਉਂਕਿ ਸਾਡੇ ਕੋਲ ਤਾਂ ਸ਼ਿਰਫ 2 ਹੀ ਵਿਧਾਇਕ ਹਨ | ਭਾਜਪਾ ਨੇ ਕਿਹਾ ਪੰਜਾਬ ਦੀ ‘ਆਪ’ ਸਰਕਾਰ ਸਿਆਸਤ ਕਰ ਕਰਕੇ ਮੁੱਦਿਆਂ ਤੋਂ ਭਟਕ ਰਹੀ ਹੈ |

Scroll to Top