ਚੰਡੀਗੜ੍ਹ, 10 ਦਸੰਬਰ 2024: ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ (Patiala Municipal Corporation) ਚੋਣਾਂ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ‘ਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਬੈਠਕ ਹੋਈ, ਜਿਸ ‘ਚ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ। ਬੈਠਕ ਦੀ ਪ੍ਰਧਾਨਗੀ ਹਲਕਾ ਇੰਚਾਰਜ ਵਿਜੇ ਰੂਪਾਨੀ ਵੱਲੋਂ ਕੀਤੀ ਗਈ ਅਤੇ ਨਾਵਾਂ ਦੀ ਚਰਚਾ ਹੋਈ।
ਪੰਜਾਬ ‘ਚ ਭਾਜਪਾ ਨੇ ਹੁਣ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ (Municipal Councils elections) ‘ਚ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ | ਭਾਜਪਾ ਇਨ੍ਹਾਂ ਚੋਣਾਂ ‘ਚ ਆਪਣੀ ਸਥਿਤੀ ਮਜ਼ਬੂਤ ਕਰਨ ਦੀ ਕੋਸ਼ਿਸ ਕਰ ਰਹੀ ਹੈ | ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਚੋਣਾਂ ‘ਚ ਭਾਰਤੀ ਜਨਤਾ ਪਾਰਟੀ (BJP) ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ | ਇਨ੍ਹਾਂ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਤਿੰਨ ਸੀਟਾਂ ਅਤੇ ਇਕ ਕਾਂਗਰਸ ਦੀ ਝੋਲੀ ਪਈ ਹੈ | ਭਾਜਪਾ ਲਗਾਤਾਰ ਪੰਜਾਬ ‘ਚ ਆਪਣੀ ਸਥਿਤੀ ਨੂੰ ਮਜਬੂਤ ਕਰਨ ‘ਚ ਲੱਗੀ ਹੋਈ ਹੈ |