Punjab Blast: ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਹ.ਮ.ਲਾ, ਜਾਂਚ ਸ਼ੁਰੂ

8 ਅਪ੍ਰੈਲ 2205: ਪੰਜਾਬ ਦੇ ਜਲੰਧਰ (jalandhar)  ‘ਚ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਧਮਾਕਾ ਹੋਇਆ ਹੈ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ (police) ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ (Manoranjan Kalia’s) ਆਪਣੇ ਘਰ ਅੰਦਰ ਸੌਂ ਰਹੇ ਸਨ। ਉਸ ਦੇ ਹੋਰ ਪਰਿਵਾਰਕ ਮੈਂਬਰ ਵੀ ਘਰ ਦੇ ਅੰਦਰ ਹੀ ਸਨ।

ਜਲੰਧਰ ‘ਚ (jalandhar bjp ) ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਧਮਾਕਾ ਹੋਇਆ ਹੈ। ਇਹ ਧਮਾਕਾ ਰਾਤ ਕਰੀਬ 1 ਵਜੇ ਹੋਇਆ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ।

ਜਦੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਇੱਕ ਮੁਲਜ਼ਮ ਨੇ ਈ-ਰਿਕਸ਼ਾ ਤੋਂ ਹੇਠਾਂ ਉਤਰ ਕੇ ਹੈਂਡ ਗ੍ਰੇਨੇਡ ਦਾ ਲੀਵਰ ਕੱਢ ਕੇ ਸਾਬਕਾ ਮੰਤਰੀ ਦੇ ਘਰ ਅੰਦਰ ਸੁੱਟ ਦਿੱਤਾ। ਜਿਸ ਤੋਂ ਬਾਅਦ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਨਾਲ ਸਾਬਕਾ ਮੰਤਰੀ ਦੇ ਘਰ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।

ਜਲੰਧਰ ਦੀ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ (dhanpreet kaur) ਨੇ ਦੱਸਿਆ ਕਿ ਰਾਤ 1 ਵਜੇ ਦੇ ਕਰੀਬ ਸਾਨੂੰ ਇੱਥੇ ਧਮਾਕੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਉਨ੍ਹਾਂ ਨੇ ਗਰਜ ਦੀ ਆਵਾਜ਼ ਸੁਣੀ।

Read More: ਰੇਲਵੇ ਟਰੈਕ ਤੋਂ ਮਿਲਿਆ ਹੈਂਡ ਗ੍ਰ.ਨੇ.ਡ, ਜਾਂਚ ਜਾਰੀ

Scroll to Top