Site icon TheUnmute.com

Punjab Breaking: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਲੀਮਾਨੀ ਬੋਰਡ ਦਾ ਗਠਨ

Shiromani Akali Dal

ਚੰਡੀਗੜ੍ਹ, 07 ਅਗਸਤ 2024: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪਾਰਟੀ ਦਾ ਪਾਰਲੀਮਾਨੀ ਬੋਰਡ (Parliamentary Board) ਦਾ ਗਠਨ ਕੀਤਾ ਹੈ | ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ |

ਇਸ ਬੋਰਡ ‘ਚ ਇੱਕ ਚੇਅਰਮੈਨ ਅਤੇ ਪੰਜ ਮੈਂਬਰ ਹੁੰਦੇ ਹਨ। ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ ਅਤੇ ਸੰਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ | ਇਸਦੇ ਨਾਲ ਹੀ ਇਸ ਬੋਰਸ ਮੈਂਬਰਾਂ ‘ਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ।

Exit mobile version