Site icon TheUnmute.com

Punjab Budget: ਸਿੱਖਿਆ ਖੇਤਰ ‘ਚ 17 ਹਜ਼ਾਰ 74 ਕਰੋੜ ਰੁਪਏ ਦੀ ਤਜਵੀਜ ਰੱਖੀ: ਵਿੱਤ ਮੰਤਰੀ

Punjab Budget

ਚੰਡੀਗੜ੍ਹ,10 ਮਾਰਚ 2023: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ (Budget) ਪੇਸ਼ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ 17 ਹਜ਼ਾਰ 74 ਕਰੋੜ ਰੁਪਏ ਦੀ ਤਜਵੀਜ ਰੱਖੀ ਹੈ, ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਕਿ ਪਿਛਲੇ ਸਾਲ ਨਾਲੋਂ ਲਗਭਗ 6 ਫੀਸਦੀ ਵੱਧ ਹੈ। ਇਸਦੇ ਨਾਲ ਹੀ ਪਰਾਲੀ ਦੇ ਪ੍ਰਬੰਧਨ ਲਈ 350 ਕਰੋੜ ਦੀ ਤਜਵੀਜ ਰੱਖੀ ਗਈ ਹੈ |

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਚਨਬੱਧ ਖਰਚਿਆਂ ਲਈ 74,620 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ, ਜੋ ਕਿ ਵਿੱਤੀ ਸਾਲ 2022-23 ਨਾਲੋਂ 12 ਫੀਸਦੀ ਵੱਧ ਹੈ।ਮਿਲਕਫੈੱਡ ਲਈ 100 ਕਰੋੜ ਹੋਰ ਦੇਣ ਦੀ ਤਜਵੀਜ ਰੱਖੀ ਗਈ ਹੈ | ਵਿੱਤ ਮੰਤਰੀ ਨੇ ਮੁਫ਼ਤ ਬਿਜਲੀ ਨੂੰ ਲੈ ਕੇ ਕਿਹਾ ਕਿ ਸੂਬੇ ਦੇ ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9331 ਕਰੋੜ ਰੁਪਏ ਰਾਖਵੇਂ ਹਨ |

Exit mobile version