Punjab Budget

Punjab Budget 2022: ਸੂਬੇ ਦੇ ਖੇਤੀਬਾੜੀ ਸੈਕਟਰ ਲਈ 11560 ਕਰੋੜ ਦਾ ਬਜਟ : ਵਿੱਤ ਮੰਤਰੀ

ਚੰਡੀਗੜ੍ਹ 27 ਜੂਨ 2022: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦਾ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਲਈ 11560 ਕਰੋੜ ਰੁਪਏ ਰੱਖੇ ਹਨ। ਜਿਸ ਵਿੱਚ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਇਸ ਤਕਨੀਕ ਵੱਲ ਜਾਣ ਲਈ ਉਤਸ਼ਾਹਿਤ ਕੀਤਾ ਜਾਵੇਗਾ | ਸੂਬੇ ਦੇ ਕਿਸਾਨਾਂ ਨੂੰ 6947 ਕਰੋੜ ਰੁਪਏ ਦੀ ਬਿਜਲੀ ਸਬਸਿਡੀ, ਖੇਤੀਬਾੜੀ ਸੈਕਟਰ ਲਈ 11560 ਕਰੋੜ ਦਾ ਬਜਟ ਹੈ |

ਇਸਦੇ ਨਾਲ ਹੀ ਵਿੱਤੀ ਸਾਲ 2022-23 ਵਿੱਚ DSR ਲਈ 450 ਕਰੋੜ ਰੁਪਏ ਅਲਾਟ ਕੀਤੇ ਹਨ। ਸਹਿਕਾਰੀ ਬੈਂਕਾਂ ਲਈ 688 ਕਰੋੜ ਰੁਪਏ, ਮੂੰਗੀ ਦੀ ਖਰੀਦ ਲਈ ਮਾਰਕਫੈਡ ਨੂੰ 400 ਕਰੋੜ ਰੁਪਏ ਅਤੇ ਘਰ-ਘਰ ਰਾਸ਼ਨ ਲਈ 497 ਕਰੋੜ ਰੁਪਏ ਰਾਖਵੇਂ ਰੱਖੇ ਹਨ | ਪਰਾਲੀ ਨੂੰ ਸਾੜਨ ਤੋਂ ਰੋਕਣ ਲਈ 200 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ |

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ ਗਏ ਹਨ ਜੋ ਪਿਛਲੇ ਵਿੱਤੀ ਸਾਲ ਨਾਲੋਂ 48.06% ਵੱਧ ਹਨ। ਪੰਜਾਬ ਦੇ ਵਪਾਰੀਆਂ ਲਈ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ । ਪੰਜਾਬ ਵਿੱਚ ਉਦਯੋਗਿਕ ਫੋਕਲ ਪੁਆਇੰਟ ਲਈ 100 ਕਰੋੜ ਰੁਪਏ ਰੱਖੇ ਹਨ। ਪੰਜਾਬ ਦੇ ਉਦਯੋਗਾਂ ਨੂੰ ਬਿਜਲੀ ਸਬਸਿਡੀ ਜਾਰੀ ਰਹੇਗੀ ਜਿਸ ਲਈ 2503 ਕਰੋੜ ਰੁਪਏ ਜਾਰੀ ਰਹਿਣਗੇ। ਇਸਦੇ ਨਾਲ ਹੀ ਰਾਸ਼ਨ ਕਾਰਡ, ਡ੍ਰਾਈਵਿੰਗ ਲਾਈਸੈਂਸ ਦੀ ਡੋਰ ਸਟੈਪ ਡਿਲੀਵਰੀ ਸ਼ੁਰੂ ਹੋਵੇਗੀ |

 

Scroll to Top