July 7, 2024 7:46 am
Punjab Budget

Punjab Budget 2022: ਸੂਬੇ ਦੇ ਇਨ੍ਹਾਂ ਚਾਰ ਸ਼ਹਿਰਾਂ ਨੂੰ ਬਣਾਇਆ ਜਾਵੇਗਾ ਸਮਾਰਟ ਸਿਟੀ

ਚੰਡੀਗੜ੍ਹ 27 ਜੂਨ 2022: ਪੰਜਾਬ ਸਰਕਾਰ ਨੇ ਬਜਟ ਵਿੱਚ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 17117 ਨਵੇਂ ਘਰ ਬਣਾਏ ਜਾਣਗੇ। ਵਿੱਤ ਮੰਤਰੀ ਨੇ ਐਲਾਨ ਕੀਤਾ ਕਿ 2024 ਤੱਕ ਹੋਮ ਫਾਰ ਆਲ ਪ੍ਰੋਗਰਾਮ ਤਹਿਤ 292 ਕਰੋੜ ਰੱਖੇ ਜਾਣਗੇ। ਇਸਦੇ ਨਾਲ ਹੀ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ 1131 ਕਰੋੜ ਰੁਪਏ ਖਰਚ ਕੀਤੇ ਜਾਣਗੇ ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 25,000 EWS ਘਰ ਬਣਾਏ ਜਾਣਗੇ। ਇਸਦੇ ਤਹਿਤ ਸਾਲ 2024 ਤੱਕ ‘ਸਭ ਲਈ ਘਰ ਪ੍ਰੋਗਰਾਮ’ ਦੇ ਤਹਿਤ 292 ਕਰੋੜ ਰੁਪਏ ਦੀ ਤਜਵੀਜ਼ ਰੱਖੀ |ਪੰਜਾਬ ਦੇ ਸ਼ਹਿਰੀ ਵਿਕਾਸ ਲਈ 2336 ਕਰੋੜ ਰੁਪਏ ਰੱਖੇ ਗਏ ਹਨ। ਇਸਦੇ ਨਾਲ ਹੀ ਅਮਰੁਤ ਮਿਸ਼ਨ ਤਹਿਤ ਪੰਜਾਬ ਦੇ 16 ਕਸਬਿਆਂ ਲਈ 2785 ਕਰੋੜ ਦੇ ਪ੍ਰਜੈਕਟ ਚਲਾਏ ਜਾ ਰਹੇ ਹਨ |

ਇਸਦੇ ਨਾਲ ਹੀ ਲੁਧਿਆਣਾ ਦੇ ਬੁੱਢੇ ਨਾਲੇ ਦਾ ਨਵੀਨੀਕਰਨ ਅਤੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਪੁਨਰ ਨਿਰਮਾਣ ਕੀਤਾ ਜਾਵੇਗਾ | ਲੁਧਿਆਣਾ ਅਤੇ ਅੰਮ੍ਰਿਤਸਰ ‘ਚ ਨਹਿਰ ਅਧਾਰਤ ਜਲ ਸਪਲਾਈ ਸਕੀਮਾਂ ਸਮੇਤ ਵੱਡੇ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ 1100 ਕਰੋੜ ਦੀ ਤਜ਼ਵੀਜ ਰੱਖੀ ਗਈ ਹੈ |ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਜਨਤਾ ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ।