July 7, 2024 5:59 pm
Punjab Budget 2023

Punjab Budget 2023: ਪੰਜਾਬ ਦੇ ਇਨ੍ਹਾਂ ਦੋ ਜ਼ਿਲ੍ਹਿਆਂ ‘ਚ ਬਣਨਗੇ ਦੋ ਨਵੇਂ ਮੈਡੀਕਲ ਕਾਲਜ

ਚੰਡੀਗੜ੍ਹ,10 ਮਾਰਚ 2023: (Punjab Budget 2023)ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਵਿਧਾਨ ਸਭਾ ਵਿੱਚ ਆਪਣਾ ਬਜਟ ਪੇਸ਼ ਕਰ ਰਹੀ ਹੈ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਆਪਣੇ ਕਈ ਵਾਅਦੇ ਅਤੇ ਗਾਰੰਟੀ ਨੂੰ ਪੂਰਾ ਕਰਨ ਜਾ ਰਹੀ ਹੈ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ 11 ਨਵੇਂ ਕਾਲਜ ਬਣਾਏ ਜਾਣਗੇ। ਇਸਦੇ ਨਾਲ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ | 2022-23 ਵਿੱਚ 36 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਮੌਜੂਦਾ ਸੂਬੇ ਦੇ ਕਾਲਜਾਂ ਵਿੱਚ ਲਾਇਬ੍ਰੇਰੀਆਂ ਦੇ ਵਿਕਾਸ ਅਤੇ ਉਸਾਰੀ ਲਈ 68 ਕਰੋੜ ਰੁਪਏ ਦੇ ਬਜਟੀ ਖਰਚੇ ਦੀ ਤਜਵੀਜ਼ ਹੈ। ਦੋਵਾਂ ਮੈਡੀਕਲ ਕਾਲਜਾਂ ਲਈ ਕ੍ਰਮਵਾਰ 422 ਤੇ 412 ਕਰੋੜ ਰੁਪਏ ਰਾਖ਼ਵੇਂ ਹਨ |

ਇਸਦੇ ਨਾਲ ਹੀ ਫ਼ਾਜ਼ਿਲਕਾ ਵਿੱਚ ਕੈਂਸਰ ਕੇਅਰ ਯੂਨਿਟ ਜਲਦ ਸ਼ੁਰੂ ਕੀਤਾ ਜਾਵੇਗਾ | ਹੋਮੀ ਭਾਬਾ ਕੈਂਸਰ ਸੈਂਟਰ ਲਈ 17 ਕਰੋੜ ਰੁਪਏ ਰਾਖਵੇਂ ਹਨ | ਸਿਹਤ ਕੇਂਦਰਾਂ ਦੀ ਮਜ਼ਬੂਤੀ ਲਈ 39 ਕਰੋੜ ਰੁਪਏ ਖਰਚੇ ਜਾਣਗੇ | ਬਜਟ ਵਿੱਚ ਮੈਡੀਕਲ ਸਿੱਖਿਆ ਤੇ ਖ਼ੋਜ ਲਈ 1015 ਕਰੋੜ ਰੁਪਏ ਤੇ ਤਜਵੀਜ਼ ਹੈ |