ਚੰਡੀਗੜ੍ਹ, 26 ਮਾਰਚ 2025: Punjab Budget 2025: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਅੱਜ ਪੰਜਾਬ ਵਿਧਾਨ ਸਭਾ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਪੰਜਾਬ ਸਰਕਾਰ ਨੇ ਇਸ ਬਜਟ ਨਾਂ ‘ਬਦਲਦਾ ਪੰਜਾਬ’ ਰੱਖਿਆ ਹੈ | ਸੂਬਾ ਸਰਕਾਰ ਦਾ ਇਹ ਬਜਟ 2 ਲੱਖ 36 ਕਰੋੜ ਦਾ ਬਜਟ ਹੈ |
ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਸਾਡੀ ਸਰਕਾਰ ਨੇ 817 ਭ੍ਰਿਸ਼ਟ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਸੜਕ ਸੁਰੱਖਿਆ ਬਲ ਬਣਾਇਆ ਗਿਆ ਹੈ। ਉਨ੍ਹਾਂ ਨੂੰ 144 ਹਾਈ-ਟੈਕ ਵਾਹਨ ਦਿੱਤੇ ਗਏ ਹਨ। ਪੂਰੇ ਪੰਜਾਬ ‘ਚ ਸੀਐੱਮ ਦੀ ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਕਰ ਦਿੱਤਾ ਗਿਆ ਹੈ। 3 ਸਾਲਾਂ ‘ਚ ਪੰਜਾਬ ‘ਚ 96,836 ਕਰੋੜ ਰੁਪਏ ਦਾ ਨਿਵੇਸ਼ ਆਇਆ। 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ। ਅਧਿਆਪਕਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ‘ਚ 3 ਸਾਲਾਂ ਦੌਰਾਨ 96,836 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ।
ਇਸ ਤੋਂ ਪਹਿਲਾਂ ਸਵੇਰੇ ਹਰਪਾਲ ਸਿੰਘ ਚੀਮਾ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਬਜਟ (Punjab Budget) ਦੀ ਕਾਪੀ ‘ਤੇ ਦਸਤਖਤ ਕੀਤੇ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਗਏ ਅਤੇ ਉਨ੍ਹਾਂ ਨੂੰ ਮਿਲੇ।
Read More: ਪਿੰਡ ਮਿਰਜੇ ਕੇ ਵਿਖੇ 66 KV ਨਵਾਂ ਬਿਜਲੀ ਘਰ 31 ਜੁਲਾਈ ਤੱਕ ਹੋਵੇਗਾ ਕਾਰਜਸ਼ੀਲ: ਹਰਭਜਨ ਸਿੰਘ ਈ.ਟੀ.ਓ