Site icon TheUnmute.com

ਪੰਜਾਬ ਬਜਟ ਵਿਕਾਸਮੁੱਖੀ, ਸ਼ਹਿਰਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਡਾ. ਇੰਦਰਬੀਰ ਸਿੰਘ ਨਿੱਝਰ

Dr. Inderbir Singh Nijjar

ਚੰਡੀਗੜ੍ਹ, 10 ਮਾਰਚ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਲ 2023-24 ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ ਐਲਾਨਦਿਆਂ ਕਿਹਾ ਕਿ ਇਹ ਬਜਟ ਸ਼ਹਿਰਾਂ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ।

ਪੰਜਾਬ ਬਜਟ-2023 ਦੀ ਸਲਾਘਾ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਕਿਹਾ ਕਿ ਵਧਦੇ ਸ਼ਹਿਰੀਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਦੇ ਬਜਟ ਵਿੱਚ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ ਬਜਟ ਵਿੱਚ 6,596 ਕਰੋੜ ਰੁਪਏ ਦਾ ਉਪਬੰਧ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਅਮਰੁਤ ਲਈ 1149 ਕਰੋੜ ਰੁਪਏ, ਸਵੱਛ ਭਾਰਤ ਮਿਸ਼ਨ (ਸ਼ਹਿਰੀ) ਲਈ 425 ਕਰੋੜ ਰੁਪਏ, ਸਤਹੀ ਜਲ ਸਪਲਾਈ (ਲੁਧਿਆਣਾ ਅਤੇ ਅੰਮ੍ਰਿਤਸਰ) ਲਈ 460 ਕਰੋੜ ਰੁਪਏ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ) ਲਈ 412 ਕਰੋੜ ਰੁਪਏ, ਪੰਜਾਬ ਮਿਊਂਸਪਲ ਡਿਵੈਲਪਮੈਂਟ ਫੰਡ ਲਈ 250 ਕਰੋੜ ਰੁਪਏ ਅਤੇ ਮੌਜੂਦਾ ਬੀ.ਆਰ.ਟੀ.ਐਸ ਅੰਮ੍ਰਿਤਸਰ ਦੇ ਮਜ਼ਬੂਤੀਕਰਨ ਲਈ 5 ਕਰੋੜ ਰੁਪਏ ਰੱਖੇ ਗਏ ਹਨ।

ਡਾ. ਨਿੱਝਰ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਇਹ ਬਜਟ ਪੰਜਾਬ ਦੀ ਨੁਹਾਰ ਬਦਲੇਗਾ ਅਤੇ ਪੰਜਾਬ ਮੁੜ “ਰੰਗਲਾ ਪੰਜਾਬ” ਬਣੇਗਾ। ਉਨਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਇਸ ਬਜਟ ਵਿੱਚ ਸਿਹਤ, ਸਿੱਖਿਆ, ਉਦਯੋਗ, ਬਿਜਲੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਦੀ ਤਰੱਕੀ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਅਪਗ੍ਰਡੇਸ਼ਨ ਲਈ ਵੀ ਲਾਭਦਾਇਕ ਸਿੱਧ ਹੋਵੇਗਾ।

Exit mobile version