ਚੰਡੀਗੜ੍ਹ, 26 ਮਾਰਚ 2025: Punjab Budget: ਪੰਜਾਬ ਵਿਧਾਨ ਸਭਾ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਪੰਜਾਬ ਦਾ ਬਜਟ ਪੇਸ਼ ਕਰ ਰਹੇ ਹਨ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਭਾਸ਼ਣ ‘ਚ ਨੇ ਐਲਾਨ ਕੀਤਾ ਕਿ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰਨ ਲਈ 7,614 ਕਰੋੜ ਰੁਪਏ ਦਾ ਬਜਟ ਖਰਚ ਪ੍ਰਸਤਾਵਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ (Harpal Singh Cheema) ਕਿਹਾ ਕਿ ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਸਾਡੇ ਬਹੁਤ ਸਾਰੇ ਪਿੰਡਾਂ ‘ਚ ਸਟਰੀਟ ਲਾਈਟਾਂ ਸਹੀ ਢੰਗ ਨਾਲ ਨਹੀਂ ਲਗਾਈਆਂ ਗਈਆਂ ਹਨ। ਇਸ ਲਈ ‘ਆਪ’ ਸਰਕਾਰ ਨੇ ‘ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਰਾਹੀਂ ਅਗਲੇ ਸਾਲ ਪੰਜਾਬ ਭਰ ‘ਚ 2.5 ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਵਿੱਤ ਮੰਤਰੀ ਨੇ ਕਿਹਾ ਅਸੀਂ ਇਨ੍ਹਾਂ ਸਟਰੀਟ ਲਾਈਟਾਂ ਨੂੰ ਲਗਾਉਣ ਲਈ ਇੱਕ ਬਹੁਤ ਹੀ ਨਵੀਨਤਾਕਾਰੀ ਮਾਡਲ ਦੀ ਵਰਤੋਂ ਕਰਾਂਗੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਹਿੰਗੇ ਖੰਭੇ ਲਗਾਉਣ ਦੀ ਬਜਾਏ, ਅਸੀਂ ਲੋਕਾਂ ਦੇ ਘਰਾਂ ਦੇ ਬਾਹਰ ਸਟਰੀਟ ਲਾਈਟਾਂ ਲਗਾਵਾਂਗੇ ਅਤੇ ਉਨ੍ਹਾਂ ਦੇ ਘਰੇਲੂ ਕੁਨੈਕਸ਼ਨਾਂ ਰਾਹੀਂ ਉਨ੍ਹਾਂ ਨੂੰ ਬਿਜਲੀ ਨਾਲ ਜੋੜਾਂਗੇ। ਇਨ੍ਹਾਂ ਘਰਾਂ ਦੇ ਬਿਜਲੀ ਬਿੱਲਾਂ ‘ਚੋਂ ਖਪਤ ਹੋਣ ਵਾਲੀਆਂ ਯੂਨਿਟਾਂ ਦੀ ਕਟੌਤੀ ਕੀਤੀ ਜਾਵੇਗੀ ਅਤੇ ਨਾਲ ਹੀ ਲੋਕ ਆਪਣੇ ਘਰਾਂ ਦੇ ਬਾਹਰ ਸਟਰੀਟ ਲਾਈਟਾਂ ਲਗਾਉਣ ਨਾਲ ਸੁਰੱਖਿਅਤ ਮਹਿਸੂਸ ਕਰਨਗੇ। ਇਸ ਕੰਮ ਲਈ 115 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
Read More: Punjab Budget 2025: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਦਨ ‘ਚ ਪੰਜਾਬ ਦਾ ਬਜਟ ਪੇਸ਼