Punjab budget

ਖੇਤੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ ਪੰਜਾਬ ਦਾ ਬਜਟ: MLA ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ 5 ਮਾਰਚ 2024: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਸਲਾਨਾ ਬਜਟ ਨੂੰ ਖੇਤੀਬਾੜੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਬਜਟ (Punjab budget) ਦੱਸਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਹੈ ਕਿ ਇਹ ਬਜਟ ਕਿਸਾਨਾ ਦੀ ਆਮਦਨ ਵਿੱਚ ਵਾਧੇ ਦਾ ਰਾਹ ਪੱਧਰਾ ਕਰੇਗਾ।

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਖੇਤੀ ਲਈ 13784 ਕਰੋੜ ਰੁਪਏ ਦਾ ਵੱਡਾ ਬਜਟ (Punjab budget) ਰੱਖਿਆ ਹੈ। ਉਹਨਾਂ ਨੇ ਕਿਹਾ ਕਿ ਫਸਲੀ ਭਿੰਨਤਾ ਨੂੰ ਉਤਸਾਹਿਤ ਕਰਨ ਲਈ 575 ਕਰੋੜ ਰੁਪਏ ਰੱਖੇ ਗਏ ਹਨ। ਵਿਧਾਇਕ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕਿਸਾਨ ਨਹਿਰੀ ਪਾਣੀ ਤੇ ਨਿਰਭਰ ਹਨ ਅਤੇ ਇੱਥੋਂ ਦੀਆਂ ਨਹਿਰਾਂ ਵਿੱਚ ਪਾਣੀ ਸਰਹੰਦ ਫੀਡਰ ਰਾਹੀਂ ਪਹੁੰਚਦਾ ਹੈ। ਇਸ ਲਈ ਸੂਬਾ ਸਰਕਾਰ ਨੇ ਸਰਹੰਦ ਫੀਡਰ ਅਤੇ ਰਾਜਸਥਾਨ ਫੀਡਰ ਦੀ ਰੀਲਾਈਨਿੰਗ ਲਈ 150 ਕਰੋੜ ਰੁਪਏ ਰੱਖੇ ਹਨ। ਉਹਨਾਂ ਕਿਹਾ ਕਿ ਇਸ ਨਾਲ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪਹੁੰਚੇਗਾ।

ਇਸੇ ਤਰ੍ਹਾਂ ਮਾਲਵਾ ਕੈਨਾਲ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦਾ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਦੇ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਇੱਥੇ 1,78,000 ਏਕੜ ਰਕਬੇ ਵਿੱਚ ਵਧੇਰੇ ਸਿੰਚਾਈ ਸਹੂਲਤਾਂ ਮਿਲਣਗੀਆਂ । ਇਸ ਦੇ ਨਾਲ ਹੀ ਤੁਪਕਾ ਸਿੰਚਾਈ ਅਤੇ ਜਮੀਨ ਦੋਜ ਪਾਈਪਾਂ ਲਈ ਵੀ ਸੂਬਾ ਸਰਕਾਰ ਨੇ 194 ਕਰੋੜ ਰੁਪਏ ਰੱਖੇ ਹਨ। ਜਿਸ ਦਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ।

ਵਿਧਾਇਕ ਨੇ ਇਹਨਾਂ ਉਪਰਾਲਿਆਂ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ ਅਤੇ ਇਸਦੇ ਅਗਲੇ ਸਾਲ 93 ਕਰੋੜ ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਉਹਨਾਂ ਨੇ ਸੂਬੇ ਦੇ 20 ਜ਼ਿਲ੍ਹਾ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ 150 ਕਰੋੜ ਰੁਪਏ ਰੱਖੇ ਜਾਣ ਦੀ ਵੀ ਸ਼ਲਾਘਾ ਕੀਤੀ ਜਿਸ ਨਾਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਹਸਪਤਾਲ ਵਿੱਚ ਦੀ ਬੁਨਿਆਦੀ ਢਾਂਚੇ ਦਾ ਸੁਧਾਰ ਹੋਵੇਗਾ।

Scroll to Top