ਚੰਡੀਗੜ੍ਹ, 21 ਮਾਰਚ 2025: Punjab Budget Session: ਅੱਜ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ | ਵਿਧਾਨ ਸਭਾ ‘ਚ ਬਜਟ ਸੈਸ਼ਨ ਦੀ ਸ਼ੁਰੂਆਤ ਰਾਸ਼ਟਰੀ ਗਾਨ ਨਾਲ ਹੋਈ। ਇਸ ਦੌਰਾਨ ਜਿਵੇਂ ਹੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਨੂੰ ਸੰਬੋਧਨ ਕਰਨਾ ਸ਼ੁਰੂ ਕੀਤਾ, ਵਿਰੋਧੀ ਧਿਰ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਪੁਲਿਸ ਦੀ ਕਾਰਵਾਈ ਅਤੇ ਪਟਿਆਲਾ ‘ਚ ਕਰਨਲ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।
ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਹੱਥ ‘ਚ ਤਖ਼ਤੀ ਲੈ ਕੇ ਪਹੁੰਚੇ ਹਨ। ਉਨ੍ਹਾਂ ਨੇ ਆਪਣੇ ਹੱਥਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ। ਇਸ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਜਿਨ੍ਹਾਂ ‘ਚ ਸਿਹਤ, ਰੁਜ਼ਗਾਰ ਅਤੇ ਸਿੱਖਿਆ ਅਤੇ ਹਰ ਵਿਕਾਸ ਕਾਰਜਾਂ ਬਾਰੇ ਦੱਸਿਆ ਹੈ |