Harpal Singh Cheema

ਇਸ ਸਾਲ 1 ਲੱਖ 96 ਹਜ਼ਾਰ 462 ਕਰੋੜ ਦਾ ਹੋਵੇਗਾ ਪੰਜਾਬ ਬਜਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,10 ਮਾਰਚ 2023: ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਡਿਜੀਟਲ ਤਰੀਕੇ ਨਾਲ ਬਜਟ ਪੜ੍ਹਣਾ ਸ਼ੁਰੂ ਕਰ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਨੇ ਕਿਹਾ ਕਿ ਪੰਜਾਬ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇਗਾ | ਇਸਦੇ ਨਾਲ ਹੀ ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਇਹ ਪੰਜਾਬ ਦੀ ਖੇਤੀ ਵਿੱਚ ਨਵੀਂ ਕ੍ਰਾਂਤੀ ਲੈ ਕੇ
ਆਵੇਗਾ | ਗੰਨਾ ਕਾਸ਼ਤਕਾਰਾਂ ਦਾ ਭਗਤਾਨ ਸਮੇਂ ਸਿਰ ਕੀਤਾ ਗਿਆ ਹੈ |ਖੇਤੀ ਲਈ 13 ਹਜ਼ਾਰ 888 ਕਰੋੜ ਰੁਪਏ ਦਾ ਬਜਟ ਤੈਅ ਕੀਤਾ ਹੈ |

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਾਡੇ 9 ਹਜ਼ਾਰ 35 ਕਰੋੜ ਰੁਪਏ ਜਾਰੀ ਨਹੀਂ ਕਰ ਰਿਹਾ | ਆਪ ਸਰਕਾਰ ਨੇ 1 ਲੱਖ 96 ਹਜ਼ਾਰ 462 ਕਰੋੜ ਦਾ ਕੁੱਲ ਬਜਟ ਪੇਸ਼ ਕਰੇਗੀ ਜੋ ਪਿਛਲੇ ਸਾਲ ਦੇ ਮੁਕਾਬਲੇ 26% ਵੱਧ ਹੈ | ਇਸਦੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ 7.40 ਫ਼ੀਸਦ ਰਹੀ |

Scroll to Top