Site icon TheUnmute.com

Punjab By-Elecation: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 60 ਨਾਮਜ਼ਦਗੀ ਦਾਖਲ

Punjab By-Elecation

ਚੰਡੀਗੜ੍ਹ, 26 ਅਕਤੂਬਰ 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ (Punjab By-Elecation) ਨੂੰ ਲੈ ਕੇ ਸਿਆਸੀ ਬਿਗੁਲ ਵੱਜ ਚੁੱਕਾ ਹੈ | ਬੀਤੇ ਦਿਨ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਆਖਰੀ ਦਿਨ ਸੀ | ਮਿਲੀ ਜਾਣਕਾਰੀ ਮੁਤਾਬਕ 7 ਦਿਨਾਂ ਤੱਕ ਚੱਲੀ ਨਾਮਜ਼ਦਗੀਆਂ ‘ਚ ਕੁੱਲ 60 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਹਨ | ਹੁਣ 30 ਅਕਤੂਬਰ ਨੂੰ ਕਾਗਜ਼ ਵਾਪਸ ਲੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਇਹ ਨਾਮਜ਼ਦਗੀਆਂ ਦੀਆਂ ਗਿਣਤੀ ਹੋਰ ਘੱਟ ਹੋ ਜਾਵੇਗੀ।

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ‘ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਅਤੇ 23 ਨਵੰਬਰ ਨੂੰ ਚੋਣ ਨਤੀਜੇ ਐਲਾਨੇ ਜਾਣਗੇ । 7 ਦਿਨਾਂ ਤੱਕ ਚੱਲੀ ਨਾਮਜ਼ਦਗੀ ਪ੍ਰਕਿਰਿਆ ਵਿੱਚ ਕੁੱਲ 60 ਉਮੀਦਵਾਰਾਂ ਨੇ 67 ਹਲਫ਼ਨਾਮੇ ਦਾਖ਼ਲ ਕੀਤੇ। ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਚਾਰਾਂ ਵਿਧਾਨ ਸਭਾ ਸੀਟਾਂ ‘ਤੇ ਕੁੱਲ ਵੋਟਰਾਂ ਦੀ ਗਿਣਤੀ 6,96,316 ਹੈ ਅਤੇ 831 ਪੋਲਿੰਗ ਸਟੇਸ਼ਨ ਬਣਾਏ ਹਨ।

ਇਹ ਜ਼ਿਮਨੀ ਚੋਣ 25 ਨੰਵਬਰ ਨੂੰ ਮੁਕੰਮਲ ਹੋਵੇਗੀ | ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਇਸਦੇ ਨਾਲ ਹੀ ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ (Punjab Election Commission) ਨੇ ਜਨਰਲ ਆਬਜ਼ਰਵਰ, ਪੁਲਿਸ ਆਬਜ਼ਰਵਰ ਅਤੇ ਖਰਚਾ ਨਿਗਰਾਨ ਦੀ ਨਿਯੁਕਤੀ ਕੀਤੀ ਹੈ | ਇਹ ਅਧਿਕਾਰੀਆਂ ‘ਤੇ ਪੰਜਾਬ ਜ਼ਿਮਨੀ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।

ਇਨ੍ਹਾਂ ਨਿਯੁਕਤੀਆਂ ਬਾਰੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਲਈ ਅਜੈ ਸਿੰਘ ਤੋਮਰ (ਮੋਬਾਈਲ ਨੰਬਰ- 7290976392), ਹਲਕਾ ਚੱਬੇਵਾਲ ਲਈ ਤਾਪਸ ਕੁਮਾਰ ਬਗੀਚਾ (ਮੋਬਾਈਲ ਨੰਬਰ- 8918226101), ਹਲਕਾ ਗਿੱਦੜਬਾਹਾ ਲਈ ਸਮਿਤਾ ਆਰ (ਮੋਬਾਈਲ ਨੰਬਰ 9442222502) ਨੂੰ ਹਲਕਾ ਬਰਨਾਲਾ ਲਈ ਜਨਰਲ ਸੁਪਰਵਾਈਜ਼ਰ ਅਤੇ ਨਵੀਨ ਐਸ.ਐਲ. (ਮੋਬਾਈਲ ਨੰਬਰ 8680582921) ਨੂੰ ਜਨਰਲ ਸੁਪਰਵਾਈਜ਼ਰ ਨਿਯੁਕਤ ਕੀਤਾ ਹੈ।

ਇਸਦੇ ਨਾਲ ਹੀ ਕਮਿਸ਼ਨ (Punjab Election Commission) ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਸਿਧਾਰਥ ਕੌਸ਼ਲ (ਮੋਬਾਈਲ ਨੰ: 8360616324) ਅਤੇ ਹਲਕਾ ਗਿੱਦੜਬਾਹਾ ਅਤੇ ਬਰਨਾਲਾ ਲਈ ਓਡਾਂਡੀ ਉਦੈ ਕਿਰਨ (ਮੋਬਾਈਲ ਨੰ: 8331098205) ਨੂੰ ਪੁਲਿਸ ਨਿਗਰਾਨ ਨਿਯੁਕਤ ਕੀਤਾ ਹੈ |

ਇਸ ਦੇ ਨਾਲ ਹੀ ਹਲਕਾ ਡੇਰਾ ਬਾਬਾ ਨਾਨਕ ਲਈ ਪਚਿਯੱਪਨ ਪੀ. (ਮੋਬਾਈਲ ਨੰ: 7588182426), ਚੱਬੇਵਾਲ ਲਈ ਨਿਸ਼ਾਂਤ ਕੁਮਾਰ (ਮੋਬਾਈਲ ਨੰ: 8800434074), ਗਿੱਦੜਬਾਹਾ ਲਈ ਦੀਪਤੀ ਸਚਦੇਵਾ (ਮੋਬਾਈਲ ਨੰ: 9794830111) ਅਤੇ ਪਿੰਡ ਬਰਨਾਲਾ ਲਈ ਜੋਸਫ ਗੌਡਾ ਪਾਟਿਲ (ਮੋਬਾਈਲ ਨੰ: 9000511327) ਨੂੰ ਖਰਚਾ ਨਿਗਰਾਨ ਨਿਯੁਕਤ ਕੀਤਾ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਇਨ੍ਹਾਂ ਸਾਰੇ ਅਬਜ਼ਰਵਰਾਂ ਦੀ ਜ਼ਿੰਮੇਵਾਰੀ ਹੈ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (Shiromani Akali Dal) 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ (Punjab By-Elecation) ਨਹੀਂ ਲੜੇਗਾ | ਇਸ ਸੰਬੰਧੀ ਫੈਸਲਾ ਅੱਜ ਅਕਾਲੀ ਦਲ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਬੈਠਕ ‘ਚ ਲਿਆ ਗਿਆ ਸੀ ਜੋ ਕਿ ਕਰੀਬ ਦੋ ਘੰਟੇ ਚੱਲੀ ਬੈਠਕ ‘ਚ ਇਸ ਮੁੱਦੇ ’ਤੇ ਚਰਚਾ ਹੋਈ ਸੀ ।

ਇਸਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਇੱਕ ਵਫ਼ਦ 22 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਸੀ। ਵਫ਼ਦ ਨੇ ਸੁਖਬੀਰ ਸਿੰਘ ਬਾਦਲ ਦੀ ਸਜ਼ਾ ਬਾਰੇ ਛੇਤੀਂ ਫੈਸਲਾ ਲੈਣ ਬੇਨਤੀ ਕੀਤੀ । ਕਿਉਂਕਿ ਹੁਣ ਵਿਧਾਨ ਸਭਾ ਦੀਆਂ ਚਾਰ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ।

ਹਾਲਾਂਕਿ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ (Punjab) ‘ਚ ਜ਼ਿਮਨੀ ਚੋਣਾਂ ਦੌਰਾਨ ਸਿਆਸੀ ਸਰਗਰਮੀਆਂ ‘ਚ ਵਿਚਰਣ ਲਈ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ। ਜਥੇਦਾਰ ਨੇ ਕਿਹਾ ਕਿ ਤਨਖ਼ਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ, ਜਿਨ੍ਹੀ ਦੇਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਫਸੀਲ ਤੋਂ ਲੱਗੀ ਤਨਖ਼ਾਹ ਪੂਰੀ ਨਹੀਂ ਕਰ ਲੈਂਦਾ, ਉਸ ਵਕਤ ਤੱਕ ਉਹ ਤਨਖ਼ਾਹੀਆ ਹੀ ਰਹਿੰਦਾ ਹੈ। ਇਸਦੇ ਨਾਲ ਹੀ ਅੰ.ਮ੍ਰਿ.ਤ.ਪਾ.ਲ ਦੇ ਸਾਥੀ ਵੀ ਚੋਣ ਨਹੀਂ ਲੜਨਗੇ |

 

Exit mobile version