20 ਨਵੰਬਰ 2024: ਪੰਜਾਬ (punjab) ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ (by election) ਲਈ ਅੱਜ ਵੋਟਿੰਗ (voting) ਹੋ ਰਹੀ ਹੈ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਠੰਢ (winter) ਕਾਰਨ ਵੋਟਿੰਗ ਦੇ ਲਈ ਹਜੇ ਵੋਟਰ (voter) ਘੱਟ ਹੀ ਘਰੋਂ ਨਿਕਲ ਰਹੇ ਹਨ।
ਗਿੱਦੜਬਾਹਾ ਵਿੱਚ ਜ਼ਿਮਨੀ ਚੋਣ ਲਈ ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਧੁੰਦ ਅਤੇ ਠੰਡ ਕਾਰਨ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀ ਜ਼ਿਆਦਾ ਭੀੜ ਨਜ਼ਰ ਨਹੀਂ ਆ ਰਹੀ। ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਹਲਕੇ ਵਿੱਚ ਆਪ ਨੂੰ ਵੋਟ ਨਹੀਂ ਪਾ ਸਕਣਗੇ ਕਿਉਂਕਿ ਇਨ੍ਹਾਂ ਦੋਵਾਂ ਉਮੀਦਵਾਰਾਂ ਦੀਆਂ ਵੋਟਾਂ ਗਿੱਦੜਬਾਹਾ ਹਲਕੇ ਵਿੱਚ ਨਹੀਂ ਹਨ। ਅੰਮ੍ਰਿਤਾ ਵੜਿੰਗ ਮੁਕਤਸਰ ਦੀ ਵਸਨੀਕ ਹੈ ਅਤੇ ਮਨਪ੍ਰੀਤ ਬਾਦਲ ਦੀ ਵੋਟ ਪਿੰਡ ਬਾਦਲ ਵਿੱਚ ਹੈ।
ਗਿੱਦੜਬਾਹਾ ਤੋਂ ‘ਆਪ’ ਉਮੀਦਵਾਰ ਡਿੰਪੀ ਢਿੱਲੋਂ ਨੇ ਆਪਣੀ ਮਾਂ ਦਾ ਆਸ਼ੀਰਵਾਦ ਲਿਆ ਅਤੇ ਵੋਟ ਪਾਉਣ ਲਈ ਘਰੋਂ ਨਿਕਲੇ।