Site icon TheUnmute.com

Punjab Cabinet : ਪੰਜਾਬ ਸਰਕਾਰ ‘ਚ ਵੱਡੇ ਫੇਰਬਦਲ ਦੀ ਤਿਆਰੀ, ਚਾਰ ਮੰਤਰੀਆਂ ਦੀ ਛੁੱਟੀ

Punjab Cabinet

Punjab cabinet, 23 ਸਤੰਬਰ 2024: ਸੋਮਵਾਰ ਨੂੰ ਯਾਨੀ ਕਿ ਅੱਜ 23 ਤਾਰੀਖ਼ ਨੂੰ ਪੰਜਾਬ ਮੰਤਰੀ ਮੰਡਲ ‘ਚ ਵੱਡੇ ਫੇਰਬਦਲ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਪੰਜਾਬ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮਜੂਦਗੀ ਦੇ ਵਿੱਚ ਐਤਵਾਰ ਸ਼ਾਮ ਤੋਂ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਚਿਹਰਿਆਂ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ।

ਦੱਸ ਦੇਈਏ ਕਿ ਸਰਕਾਰ ਦੇ ਇੱਕ ਸੀਨੀਅਰ ਮੰਤਰੀ ਨੇ ਦੱਸਿਆ ਕਿ ਮੌਜੂਦਾ ਮੰਤਰੀ ਮੰਡਲ ਵਿੱਚੋਂ ਚਾਰ ਮੰਤਰੀਆਂ ਨੂੰ ਬਾਹਰ ਕੀਤਾ ਜਾ ਰਿਹਾ ਹੈ, ਜਦਕਿ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਥਾਂ ’ਤੇ ਮੰਤਰੀ ਮੰਡਲ ਵਿੱਚ ਨਵੇਂ ਚਿਹਰੇ ਵਾਲੇ ਪੰਜ ਮੰਤਰੀਆਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਸੂਤਰਾਂ ਦੀ ਮੰਨੀਏ ਤਾਂ ਜਿਨ੍ਹਾਂ ਚਾਰ ਮੰਤਰੀਆਂ ਨੂੰ ਕੈਬਨਿਟ ‘ਚੋਂ ਹਟਾਇਆ ਜਾ ਰਿਹਾ ਹੈ, ਉਨ੍ਹਾਂ ‘ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਹਟਾਇਆ ਜਾਣਾ  ਦੱਸਿਆ ਜਾ ਰਿਹਾ ਹੈ। ਇਨ੍ਹਾਂ ਮੰਤਰੀਆਂ ਦੇ ਅਸਤੀਫ਼ੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਕੋਲ ਵੀ ਪਹੁੰਚ ਗਏ ਹਨ।

ਪੰਜ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤੇ ਜਾਣ

ਜਿਹੜੇ ਨਵੇਂ ਚਿਹਰੇ ਸ਼ਾਮਿਲ ਕੀਤੇ ਜਾਣੇ ਹਨ ਉਨ੍ਹਾਂ ਵਿੱਚ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਡਾਕਟਰ ਰਵਜੋਤ, ਤਰਨਪ੍ਰੀਤ ਸਿੰਘ ਸੋਂਧ ਅਤੇ ਮਹਿੰਦਰ ਭਗਤ  ਆਦਿ ਨਾਵਾਂ ਦਾ ਜ਼ਿਕਰ ਕੀਤਾ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਨਵੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਮੰਡਲ ਦੇ ਨਵੇਂ ਵਿਸਥਾਰ ਸਬੰਧੀ ਪੂਰੀ ਰਿਪੋਰਟ ਪੇਸ਼ ਕੀਤੀ ਸੀ, ਜਿਸ ਤੋਂ ਬਾਅਦ ਪਾਰਟੀ ਪ੍ਰਧਾਨ ਕੇਜਰੀਵਾਲ ਨੇ ਖੁਦ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਸੀ। ਮੰਤਰੀ ਮੰਡਲ ਨੇ ਨਿਯੁਕਤ ਕੀਤੇ ਜਾਣ ਵਾਲੇ ਪੰਜ ਨਵੇਂ ਚਿਹਰਿਆਂ ਬਾਰੇ ਮੁੱਖ ਮੰਤਰੀ, ਪਾਰਟੀ ਦੇ ਹੋਰ ਸੀਨੀਅਰ ਆਗੂਆਂ ਅਤੇ ਵਰਕਰਾਂ ਤੋਂ ਫੀਡਬੈਕ ਵੀ ਲਈ ਹੈ।

 

 

Exit mobile version