Punjab cabinet: ਪੰਜਾਬ ਨੂੰ ਅੱਜ ਮਿਲਣਗੇ ਨਵੇਂ ਮੰਤਰੀ, ਕਿਹੜੇ ਕਾਰਨਾਂ ਕਰਕੇ ਲਿਆ ਗਿਆ ਇਹ ਫ਼ੈਸਲਾ, ਜਾਣੋ

Punjab cabinet, 23 ਸਤੰਬਰ 2024: ਪੰਜਾਬ  ਮੰਤਰੀ ਮੰਡਲ ‘ਚ ਅੱਜ ਫੇਰਬਦਲ  ਹੋਣ ਜਾ ਰਿਹਾ ਹੈ ।  ਦੱਸ ਦੇਈਏ ਕਿ ਅੱਜ ਪੰਜਾਬ ਰਾਜ ਭਵਨ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਚਾਰ ਨਵੇਂ ਚਿਹਰੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣਗੇ।

ਚਾਰ ਮੰਤਰੀਆਂ ਨੇ  ਦਿੱਤਾ ਅਸਤੀਫਾ

ਸਰਕਾਰ ਦੇ ਇੱਕ ਸੀਨੀਅਰ ਮੰਤਰੀ ਨੇ ਦੱਸਿਆ ਕਿ ਕੈਬਨਿਟ ਮੰਤਰੀਆਂ ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਬਲਕਾਰ ਸਿੰਘ ਨੂੰ ਮੌਜੂਦਾ ਮੰਤਰੀ ਮੰਡਲ ਵਿੱਚੋਂ ਹਟਾ ਦਿੱਤਾ ਗਿਆ ਹੈ। ਇਨ੍ਹਾਂ ਮੰਤਰੀਆਂ ਦੇ ਅਸਤੀਫ਼ੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਕੋਲ ਵੀ ਪਹੁੰਚ ਗਏ ਹਨ।  

ਜਾਣੋ ਕਿਉਂ ਜ਼ਰੂਰਤ ਪਈ ਤਬਦੀਲੀ ਲਿਆਉਣ ਦੀ 

ਬਲਕਾਰ ਸਿੰਘ: ਹਾਲ ਹੀ ਵਿੱਚ ਇੱਕ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਸੀ, ਜਿਸ ਕਾਰਨ ਮੰਤਰੀ ਬਲਕਾਰ ਸਿੰਘ ਸਣੇ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਈ ਸੀ।

ਅਨਮੋਲ ਗਗਨ ਮਾਨ: ਉਸ ਨੂੰ ਘੱਟੋ-ਘੱਟ ਸਮਰਥਨ ਮੁੱਲ ਬਾਰੇ ਦਿੱਤੇ ਬਿਆਨ ਲਈ ਕਿਸਾਨਾਂ ਅਤੇ ਵਿਰੋਧੀਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਸਰਕਾਰ ਆਵੇਗੀ ਤਾਂ ਪੰਜ ਮਿੰਟਾਂ ਵਿੱਚ ਐਮਐਸਪੀ ਲਾਗੂ ਕਰ ਦਿੱਤੀ ਜਾਵੇਗੀ।

ਚੇਤਨ ਸਿੰਘ ਜੋੜਾਮਾਜਰਾ: ਮੰਤਰੀ ਜੋੜੇਮਾਜਰਾ ਕੋਲ ਪਹਿਲਾਂ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਸੀ। ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ ਵੀਸੀ ਡਾ. ਰਾਜ ਬਹਾਦੁਰ ਨਾਲ ਦੁਰਵਿਵਹਾਰ ਕਰਕੇ ਵਿਵਾਦਾਂ ਵਿੱਚ ਘਿਰ ਗਏ ਸਨ ।

ਬ੍ਰਹਮਾ ਸ਼ੰਕਰ ਜਿੰਪਾ: ਮਾਲ ਮੰਤਰੀ ਹੁੰਦਿਆਂ ਮੋਗਾ ਦੀ ਇੱਕ ਰਜਿਸਟਰੀ ਵਿੱਚ ਹੋਈ ਧੋਖਾਧੜੀ ਦੀ ਸ਼ਿਕਾਇਤ ਦੇ ਇੱਕ ਮਾਮਲੇ ਵਿੱਚ ਇੱਕ ਧਿਰ ਦੇ ਹੱਕ ਵਿੱਚ ਫੈਸਲਾ ਕਰਵਾਉਣ ਲਈ ਤਹਿਸੀਲਦਾਰ ’ਤੇ ਦਬਾਅ ਬਣਾਉਣ ਦੇ ਦੋਸ਼ ਲੱਗੇ ਸਨ। ਉਦੋਂ ਵਿਰੋਧੀ ਧਿਰ ਨੇ ਜ਼ਿੰਪਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।

ਇਨ੍ਹਾਂ ਪੰਜਾਂ ਚਿਹਰਿਆਂ ਨੂੰ ਮਿਲੇਗੀ ਥਾਂ 

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਥਾਂ ਮੰਤਰੀ ਮੰਡਲ ਵਿੱਚ ਨਵੇਂ ਚਿਹਰਿਆਂ ਨਾਲ ਚਾਰ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਇਨ੍ਹਾਂ ਵਿੱਚ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਧ ਅਤੇ ਮਹਿੰਦਰ ਭਗਤ ਸ਼ਾਮਲ ਹਨ

 

Scroll to Top