ਚੰਡੀਗੜ੍ਹ 23 ਮਈ 2022: ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ (Punjab Cabinet) ਦੀ ਅਗਲੀ ਬੈਠਕ ਮਿਤੀ 30 ਮਈ ਦਿਨ ਸੋਮਵਾਰ ਨੂੰ ਸਵੇਰੇ 11:30 ਵਜੇ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੌਰਾਨ ਮੀਟਿੰਗ ‘ਚ ਸੂਬਾ ਸਰਕਾਰ ਦੀ ਮੰਤਰੀ ਮੰਡਲ ਵਲੋਂ ਵੱਡੇ ਫੈਸਲੇ ਲਏ ਜਾ ਸਕਦੇ ਹਨ | ਕਿਉਂਕਿ ਪੰਜਾਬ ਸਰਕਾਰ ਦੀ ਮੀਟਿੰਗਾਂ ‘ਚ ਹਰ ਵਾਰ ਵੱਡੇ ਫੈਸਲੇ ਲਏ ਗਏ ਸਨ |
ਜਿਕਰਯੋਗ ਹੈ ਕਿ 18 ਮਈ ਨੂੰ ਹੋਈ ਮੀਟਿੰਗ ‘ਚ ਪੰਜਾਬ ਦੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਖ਼ਿਆਲ ਰੱਖਣ ਵਾਲੇ ਵੀਰਾ ਦੇ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਇਕ ਕਰੋੜ ਰੁਪਏ ਕਰ ਦਿੱਤੀ ਗਈ ਹੈ | ਇਸ ਦੇ ਨਾਲ ਹੀ ਪੰਜਾਬ ਦੇ ਬਹਾਦਰ ਵੀਰ ਜਵਾਨਾਂ ਦੀਆਂ ਰੱਖਿਆ ਸੇਵਾਵਾਂ ਬਦਲੇ ਇਨਾਮ ਜੇਤੂਆਂ ਲਈ ਜਮੀਨ ਬਦਲੇ ਨਕਦ ਰਾਸ਼ੀ ਅਤੇ ਇਨਾਮੀ ਰਾਸ਼ੀ ਵਿਚ 40 % ਵਾਧਾ ਕੀਤਾ ਗਿਆ ਹੈ |
ਇਸਦੇ ਨਾਲ ਹੀ ਇਸੇ ਤਰ੍ਹਾਂ ਕੈਸ਼ ਐਵਾਰਡ ਵਿੱਚ ਵੀ ਵਾਧਾ ਕਰਦਿਆਂ ਸਰਵੋਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ 25 ਹਜ਼ਾਰ ਤੋਂ 35 ਹਜ਼ਾਰ, ਉੱਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ 15 ਹਜ਼ਾਰ ਤੋਂ 21 ਹਜ਼ਾਰ ਰੁਪਏ, ਯੁੱਧ ਸੇਵਾ ਮੈਡਲ ਜੇਤੂਆਂ ਲਈ 10 ਹਜ਼ਾਰ ਤੋਂ 14 ਹਜ਼ਾਰ ਰੁਪਏ, ਸੈਨਾ/ਨੌ ਸੈਨਾ/ਵਾਯੂ ਸੈਨਾ ਮੈਡਲ (ਡੀ) ਜੇਤੂਆਂ ਲਈ ਕੈਸ਼ ਐਵਾਰਡ 8 ਹਜ਼ਾਰ ਤੋਂ ਵਧਾ ਕੇ 11, 200 ਰੁਪਏ ਕਰ ਦਿੱਤਾ ਗਿਆ
ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਾਮਜ਼ਦ ਮਾਰਕੀਟ ਕਮੇਟੀਆਂ ਭੰਗਕਰਨ ਸੰਬੰਧੀ ਫੈਸਲਾ, ਸਿਵਲ ਜੱਜਾਂ ਦੀਆਂ ਆਸਾਮੀਆਂ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ ਅਤੇ ਵਿੱਤੀ ਕਮਿਸ਼ਨਰਜ਼ ਦੇ ਸਕੱਤਰੇਤ ਸੇਵਾ ਨਿਯਮਾਂ ਵਿੱਚ ਸੋਧ ਕਰਨ ਸੰਬੰਧੀ ਫੈਸਲੇ ਲਏ ਗਏ ਸਨ |