TheUnmute.com

ਪੰਜਾਬ ਮੰਤਰੀ ਮੰਡਲ ਦਾ ਐਲਾਨ, ਇਹ 10 ਮੰਤਰੀ ਚੁੱਕਣਗੇ ਭਲਕੇ ਸਹੁੰ

ਚੰਡੀਗੜ੍ਹ 18 ਮਾਰਚ 2022: ਪੰਜਾਬ ਦੇ ਅਗਲੇ ਮੰਤਰੀ ਮੰਡਲ ਦਾ ਐਲਾਨ ਕਰ ਦਿੱਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸ਼ਨੀਵਾਰ ਸਵੇਰੇ 11 ਵਜੇ ਹੋਵੇਗਾ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਪੰਜਾਬ ਦੇ ਇਹ 10 ਮੰਤਰੀ ਭਲਕੇ ਸਹੁੰ ਚੁੱਕਣਗੇ। ਇਸ ਮੰਤਰੀ ਮੰਡਲ ‘ਚ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ. ਬਲਜੀਤ ਕੌਰ, ਜੰਡਾਲਾ ਤੋਂ ਹਰਭਜਨ ਸਿੰਘ ਈਟੀਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਬੋਆ ਤੋਂ ਲਾਲ ਚੰਦ ਕਟਾਰੁਚੱਕ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬ੍ਰਮ ਸ਼ੰਕਰ ਜਿੰਪਾ ਅਤੇ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ।

Punjab

Exit mobile version