Doctors

ਪੰਜਾਬ ਕੈਬਿਨਟ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ‘ਚ ਹਾਊਸ ਡਾਕਟਰਾਂ ਦੀਆਂ 485 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਮਾਨਸਾ, 10 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਪੈਰਾ-ਮੈਡੀਕਲ ਸਟਾਫ ਦੀਆਂ 1445 ਅਸਾਮੀਆਂ ਸਿਰਜਣ ਦੇ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ ਹਾਊਸ ਡਾਕਟਰਾਂ (Doctors) ਦੀਆਂ 485 ਅਸਾਮੀਆਂ ਸਿਰਜਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਦਰ ਉਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਨਾਲ ਯੋਗ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਲਈ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਹੋਣਗੇ।

Scroll to Top