ਚੰਡੀਗੜ੍ਹ, 5 ਸਤੰਬਰ 2024: ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ (New Agriculture Policy) ਤਿਆਰ ਨੂੰ ਮਨਜ਼ੂਰੀ ਦੇ ਦਿੱਤੀ ਹੈ | ਪੰਜਾਬ ਸਰਕਾਰ ਮੁਤਾਬਕ ਇਸ ਵੇਲੇ ਰਵਾਇਤੀ ਖੇਤੀ ਖੜੋਤ ਦੇ ਕੰਢੇ ‘ਤੇ ਪਹੁੰਚ ਗਈ ਹੈ, ਇਸ ਲਈ ਅਨਾਜ ਉਤਪਾਦਨ ਨੂੰ ਹੁਲਾਰਾ ਦੇਣ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਦੀ ਲੋੜ ਹੈ। ਇਸਦੇ ਨਾਲ ਹੀ ਆਉਣ ਵਾਲੀ ਪੀੜ੍ਹੀ ਲਈ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵੀ ਨਵੀਂ ਖੇਤੀਬਾੜੀ ਨੀਤੀ ਦੀ ਲੋੜ ਹੈ। ਨਵੀਂ ਖੇਤੀਬਾੜੀ ਨੀਤੀ ਬਣਾਉਣ ਲਈ ਸਾਰੇ ਵੱਡੇ ਭਾਈਵਾਲਾਂ ਦੀ ਰਾਇ ਲਈ ਜਾਵੇਗੀ।
ਫਰਵਰੀ 23, 2025 1:44 ਪੂਃ ਦੁਃ