TRIALS

ਪੰਜਾਬ ਕੈਬਿਨਟ ਵੱਲੋਂ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ

ਚੰਡੀਗੜ੍ਹ. 9 ਮਾਰਚ 2024: ਪੰਜਾਬ ਮੰਤਰੀ ਮੰਡਲ (Punjab Cabinet) ਨੇ ਪੰਜਾਬ ਵਿੱਚ ਅਨਾਜ ਦੀ ਢੋਆ-ਢੋਆਈ ਲਈ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਪ੍ਰਵਾਨਗੀ ਦੇ ਦਿੱਤੀ। ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਮੂਹ ਖਰੀਦ ਏਜੰਸੀਆਂ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ ਵੱਖ-ਵੱਖ ਨਾਮਜ਼ਦ ਕੇਂਦਰਾਂ/ਮੰਡੀਆਂ ਤੋਂ ਅਨਾਜ ਦੀ ਖਰੀਦ, ਭੰਡਾਰਨ ਅਤੇ ਸਾਂਭ-ਸੰਭਾਲ ਦਾ ਕੰਮ ਕੀਤਾ ਜਾਂਦਾ ਹੈ।

ਇਸ ਨੀਤੀ ਅਨੁਸਾਰ ਸਾਲ 2024 ਦੌਰਾਨ ਅਨਾਜ ਦੀ ਢੋਆ-ਢੋਆਈ ਦਾ ਕੰਮ ਮੁਕਾਬਲਾਪੂਰਨ ਅਤੇ ਪਾਰਦਰਸ਼ੀ ਆਨਲਾਈਨ ਟੈਂਡਰ ਪ੍ਰਣਾਲੀ ਰਾਹੀਂ ਅਲਾਟ ਕੀਤੇ ਜਾਣਗੇ। ਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਾਲ 2022-23 ਦੀ ਸਾਲਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

Scroll to Top