ਪੰਜਾਬ ਸੜਕ ਸੁਰੱਖਿਆ

ਪੰਜਾਬ ਕੈਬਿਨਟ ਵੱਲੋਂ ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ਦੀ ਭਰਤੀ ਨੂੰ ਮਨਜ਼ੂਰੀ

ਲੁਧਿਆਣਾ, 28 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵੱਡੇ ਫੈਸਲੇ ਲਏ ਗਏ। ਪੰਜਾਬ ਕੈਬਿਨਟ ਨੇ ਲੋਕਲ ਆਡਿਟ ਵਿੰਗ (Local Audit Wing) ਦੇ ਵੱਖ-ਵੱਖ ਕੇਡਰ ਵਿੱਚ ਸਿੱਧੀ ਭਰਤੀ ਦੀਆਂ 87 ਆਸਾਮੀਆਂ ਭਰਨ ਦੀ ਵੀ ਸਹਿਮਤੀ ਦੇ ਦਿੱਤੀ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਜੂਨੀਅਰ ਲੇਖਾਕਾਰਾਂ ਦੀਆਂ 60, ਇਕ ਸੈਕਸ਼ਨ ਅਫ਼ਸਰ, ਇਕ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਤਿੰਨ ਸਟੈਨੋ ਟਾਈਪਿਸਟ ਅਤੇ 22 ਕਲਰਕਾਂ ਦੀਆਂ ਖ਼ਾਲੀ ਆਸਾਮੀਆਂ ਉਤੇ ਭਰਤੀ ਲਈ ਰਾਹ ਪੱਧਰਾ ਹੋਵੇਗਾ। ਇਸ ਨਾਲ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼), ਬੱਚਿਆਂ ਲਈ ਫੰਡਾਂ ਤੇ ਯੂਨੀਵਰਸਿਟੀਆਂ ਦੇ ਪ੍ਰੀ ਆਡਿਟ/ਪੋਸਟ ਆਡਿਟ ਦਾ ਕੰਮ ਸੁਚਾਰੂ ਹੋਵੇਗਾ। ਇਸ ਨਾਲ ਸੂਬਾ ਸਰਕਾਰ, ਭਾਰਤ ਸਰਕਾਰ ਦੇ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਹਾਸਲ ਕਰਨ ਦੇ ਯੋਗ ਹੋਵੇਗੀ।

Scroll to Top