health insurance scheme

ਪੰਜਾਬ ਕੈਬਿਨਟ ਵੱਲੋਂ 2 ਕਰੋੜ ਰੁਪਏ ਤੱਕ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਦੀ ਪ੍ਰਵਾਨਗੀ

ਚੰਡੀਗੜ੍ਹ 09 ਮਾਰਚ 2024: ਪੰਜਾਬ ਮੰਤਰੀ ਮੰਡਲ (Punjab Cabinet) ਨੇ 2 ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਸਿਹਤ ਬੀਮਾ ਯੋਜਨਾ (health insurance scheme)  ਦਾ ਲਾਭ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਦਕਿ ਇਸ ਤੋਂ ਪਹਿਲਾਂ ਇਹ ਲਾਭ ਇਕ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਮਿਲਦਾ ਸੀ।

ਇਸ ਫੈਸਲੇ ਨਾਲ ਸੂਬੇ ਦੇ ਇਕ ਲੱਖ ਵਪਾਰੀਆਂ ਨੂੰ ਲਾਭ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਇਸ ਯੋਜਨਾ ਤਹਿਤ ਇਨ੍ਹਾਂ ਵਪਾਰੀਆਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਦੱਸਣਯੋਗ ਹੈ ਕਿ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਹ ਮੁੱਦਾ ਵਪਾਰੀਆਂ ਨੇ ਮੁੱਖ ਮੰਤਰੀ ਕੋਲ ਉਠਾਇਆ ਸੀ ਜਿਸ ਤੋਂ ਬਾਅਦ ਅੱਜ ਇਹ ਫੈਸਲਾ ਲਿਆ ਗਿਆ।

 

Scroll to Top