INDIAN STAMP ACT 1899

ਪੰਜਾਬ ਕੈਬਿਨੇਟ ਵੱਲੋਂ ਇੰਡੀਅਨ ਸਟੈਂਪ ਐਕਟ 1899 ‘ਚ ਸੋਧ ਦੀ ਇਜਾਜ਼ਤ, ਪਰਿਵਾਰ ਤੋਂ ਬਾਹਰ ਪਾਵਰ ਆਫ਼ ਅਟਾਰਨੀ ‘ਤੇ 2 ਫੀਸਦੀ ਸਟੈਂਪ ਡਿਊਟੀ ਲਗਾਈ

ਚੰਡੀਗੜ੍ਹ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਪੰਜਾਬ ਕਈ ਅਹਿਮ ਫੈਸਲੇ ਲਏ ਹਨ | ਇਸਦੇ ਨਾਲ ਹੀ ਪੰਜਾਬ ਕੈਬਨਿਟ ਨੇ ਇੰਡੀਅਨ ਸਟੈਂਪ ਐਕਟ 1899 (INDIAN STAMP ACT 1899) ਦੇ ਸ਼ਡਿਊਲ 1-ਏ ਵਿੱਚ ਇੰਦਰਾਜ ਨੰਬਰ 48 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਹੁਣ ਖ਼ੂਨ ਦੇ ਰਿਸ਼ਤਿਆਂ ਤੋਂ ਬਾਹਰ ਪ੍ਰਾਪਰਟੀ ਲਈ ਪਾਵਰ ਆਫ਼ ਅਟਾਰਨੀ ਜਾਰੀ ਕਰਨ ਲਈ ਲਗਦੇ ਕੁਲੈਕਟਰ ਰੇਟ ਜਾਂ ਤੈਅ ਰਾਸ਼ੀ ਦੇ 2 ਫੀਸਦੀ ਦੀ ਸਟੈਂਪ ਡਿਊਟੀ ਲਾਗੂ ਕਰ ਦਿੱਤੀ ਹੈ।

ਇਹ ਡਿਊਟੀ ਪਰਿਵਾਰਕ ਮੈਂਬਰਾਂ (ਜਿਵੇਂ ਕਿ ਪਤੀ/ਪਤਨੀ, ਬੱਚੇ, ਮਾਪੇ, ਭੈਣ/ਭਰਾ, ਦਾਦਾ/ਦਾਦੀ ਤੇ ਪੋਤਾ/ਪੋਤੀ) ਤੋਂ ਇਲਾਵਾ ਕਿਸੇ ਵਿਅਕਤੀ ਨੂੰ ਪਾਵਰ ਆਫ਼ ਅਟਾਰਨੀ ਦੇਣ ਉਤੇ ਲਾਗੂ ਹੋਵੇਗੀ, ਜਿਸ ਨਾਲ ਉਹ ਅਚੱਲ ਜਾਇਦਾਦ ਦੀ ਵੇਚ-ਵੱਟ ਲਈ ਅਧਿਕਾਰਤ ਹੋਣਗੇ। ਇਸ ਕਦਮ ਦਾ ਮੰਤਵ ਪਾਵਰ ਆਫ਼ ਅਟਾਰਨੀ ਦੀ ਦੁਰਵਰਤੋਂ ਅਤੇ ਲੋਕਾਂ ਨਾਲ ਧੋਖਾਧੜੀ ਨੂੰ ਰੋਕਣਾ ਹੈ।

Scroll to Top