Site icon TheUnmute.com

ਪੰਜਾਬ ਕੈਬਿਨਟ ਵਲੋਂ ‘ਦਿ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਨੂੰ ਮਨਜ਼ੂਰੀ

ਸਰਕਾਰੀ ਦਫ਼ਤਰਾਂ ਦਾ ਸਮਾਂ

ਲੁਧਿਆਣਾ, 28 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ (Punjab) ਵਜ਼ਾਰਤ ਨੇ ਸੂਬੇ ਦੇ ਲੋਕਾਂ ਲਈ ਕਈ ਅਹਿਮ ਫੈਸਲੇ ਲਏ ਹਨ | ਇਨ੍ਹਾਂ ਵਿੱਚ ਇਕ ਮੰਤਰੀ ਮੰਡਲ ਨੇ ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਦੀ ਰਚਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸੇਵਾ ਨਿਯਮਾਂ ਦੀ ਰਚਨਾ ਨਾਲ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਕੰਮ ਕਰ ਰਹੇ ਗਰੁੱਪ-ਏ ਦੇ ਅਧਿਕਾਰੀਆਂ ਦੀਆਂ ਸੇਵਾਵਾਂ ਨਿਯਮਤ ਹੋ ਜਾਣਗੀਆਂ। ਇਸ ਫੈਸਲੇ ਨਾਲ ਵਡੇਰੇ ਜਨਤਕ ਹਿੱਤ ਵਿਚ ਇਸ ਵੱਕਾਰੀ ਦਫ਼ਤਰ ਵਿਚ ਦਫ਼ਤਰੀ ਕੰਮਕਾਜ ਹੋਰ ਪ੍ਰਭਾਵੀ ਤੇ ਸੁਚਾਰੂ ਹੋ ਜਾਵੇਗਾ।

Exit mobile version