July 2, 2024 8:40 pm
ਚੰਨੀ ਸਰਕਾਰ

ਪੰਜਾਬ ਕੈਬਨਿਟ ਦਾ ਫ਼ੈਸਲਾ, ਸਰਕਾਰੀ ਸਕੂਲਾਂ ‘ਚ ਪੜ੍ਹਦੇ ਲੜਕਿਆਂ ਨੂੰ ਮਿਲੇਗੀ ਇਹ ਸਹੂਲਤ

ਚੰਡੀਗੜ੍ਹ, 17 ਨਵੰਬਰ 2021 : ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ, ਸਕੂਲ ਛੱਡਣ ਦੀ ਦਰ ਨੂੰ ਘਟਾਉਣ ਅਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵੱਲ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਵਰਦੀਆਂ ਤੋਂ ਵਾਂਝੇ ਰਹਿ ਗਏ ਜਨਰਲ ਵਰਗ ਦੇ 2.66 ਲੱਖ ਲੜਕਿਆਂ ਨੂੰ ਮੁਫ਼ਤ ਵਰਦੀਆਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਲਈ ਪੰਜਾਬ ਸਰਕਾਰ ਚਾਲੂ ਮਾਲੀ ਸਾਲ ਦੌਰਾਨ 15.98 ਕਰੋੜ ਰੁਪਏ ਖਰਚ ਕਰੇਗੀ। ਇਹ ਫੈਸਲਾ ਮੁੱਖ ਮੰਤਰੀ ਦਫ਼ਤਰ ਵਿੱਚ ਮੰਤਰਾਲੇ ਦੀ ਬੈਠਕ ਦੌਰਾਨ ਲਿਆ ਗਿਆ।

ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚਲਾਏ ਜਾ ਰਹੇ ਆਦਰਸ਼ ਸਕੂਲਾਂ ਵਿੱਚ ਪੜ੍ਹਦੀਆਂ ਸਾਰੀਆਂ ਵਿਦਿਆਰਥਣਾਂ ਨੂੰ ਸਕੂਲ ਸਿੱਖਿਆ ਵਿਭਾਗ ਵੱਲੋਂ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਐਸ.ਸੀ. ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੜਕੇ-ਲੜਕੀਆਂ ਨੂੰ ‘ਸਮਗਰ ਸਿੱਖਿਆ’ ਅਤੇ ਸਿੱਖਿਆ ਦਾ ਅਧਿਕਾਰ ਕਾਨੂੰਨ ਦੇ ਨਿਯਮਾਂ ਤਹਿਤ ਵਰਦੀਆਂ ਦਿੱਤੀਆਂ ਜਾ ਰਹੀਆਂ ਹਨ। ਅਜਿਹੇ ਵਿਦਿਆਰਥੀਆਂ ਦੀ ਗਿਣਤੀ 15.03 ਲੱਖ ਹੈ, ਜਿਨ੍ਹਾਂ ਲਈ ਚਾਲੂ ਵਿੱਤੀ ਸਾਲ ਦੌਰਾਨ 90.16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਵੀ ਜ਼ਿਕਰਯੋਗ ਹੈ ਕਿ ਜਨਰਲ ਵਰਗ ਨਾਲ ਸਬੰਧਤ ਲੜਕਿਆਂ ਨੂੰ ਵਿਭਾਗ ਵੱਲੋਂ ਵਰਦੀ ਨਹੀਂ ਦਿੱਤੀ ਜਾਂਦੀ, ਕਿਉਂਕਿ ਸਿੱਖਿਆ ਦੇ ਅਧਿਕਾਰ ਕਾਨੂੰਨ ਅਨੁਸਾਰ ਇਹ ਵਿਦਿਆਰਥੀ ਇਸ ਦੇ ਹੱਕਦਾਰ ਨਹੀਂ ਹਨ।