old Pension Scheme

ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਰੇਹੜੀ-ਫੜ੍ਹੀ ਵਾਲਿਆਂ ‘ਤੇ ਲੱਗਦੀ ਅਸ਼ਟਾਮ ਡਿਊਟੀ ਤੋਂ ਛੋਟ ਦੇਣ ਦਾ ਫੈਸਲਾ

ਚੰਡੀਗੜ੍ਹ 07 ਜੂਨ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਮੰਤਰੀ ਮੰਡਲ (Punjab Cabinet) ਦੀ ਮੀਟਿੰਗ ਹੋਈ | ਇਸ ਦੌਰਾਨ ਮੀਟਿੰਗ ‘ਚ ਸਰਕਾਰ ਨੇ ਕੋਵਿਡ-19 ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਰੇਹੜੀ-ਫੜ੍ਹੀ ਵਾਲਿਆਂ ਨੂੰ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਪ੍ਰਧਾਨ ਮੰਤਰੀ ਸਵੈਨਿਧੀ ਸਕੀਮ ਅਧੀਨ ਰੇਹੜੀ-ਫੜ੍ਹੀ ਵਾਲਿਆਂ ਦੇ 50 ਹਜ਼ਾਰ (ਥਰਡ ਟਰਾਂਚ ਲੋਨ) ਤੱਕ ਦੇ ਕਰਜ਼/ਹਾਈਪੋਥੀਕੇਸ਼ਨ ਇਕਰਾਰਨਾਮੇ ਉਤੇ ਲੱਗਦੀ ਅਸ਼ਟਾਮ ਡਿਊਟੀ ਤੋਂ ਛੋਟ ਦੇ ਦਿੱਤੀ ਹੈ।

ਕੋਰੋਨਾ ਮਹਾਂਮਾਰੀ ਦੌਰਾਨ ਇਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਦੇ ਕੰਮਕਾਜ ਕਾਫੀ ਪ੍ਰਭਾਵਿਤ ਹੋਏ ਸਨ | ਜਿਸਦੇ ਚੱਲਦੇ ਰੇਹੜੀ-ਫੜ੍ਹੀ ਵਾਲਿਆਂ ਨੂੰ ਘਰ ਦਾ ਗੁਜਾਰਾ ਕਰਨ ਵੀ ਮੁਸ਼ਕਿਲ ਹੋ ਗਿਆ ਸੀ | ਇਸ ਲਈ ਉਨ੍ਹਾਂ ਦਾ ਕੰਮਕਾਜ ਦੁਬਾਰਾ ਸ਼ੁਰੂ ਕਰਨ ਲਈ ਵਿਸ਼ੇਸ਼ ਮਦਦ ਦੀ ਲੋੜ ਹੈ। ਇਸ ਦੇ ਚੱਲਦੇ ਮਾਨ ਸਰਕਾਰ ਨੇ ਰੇਹੜੀ-ਫੜ੍ਹੀ ਵਾਲਿਆਂ ਲਈ 50 ਹਜ਼ਾਰ ਤੱਕ ਦੇ ਕਰਜ਼/ਹਾਈਪੋਥੀਕੇਸ਼ਨ ਇਕਰਾਰਨਾਮੇ ਉਤੇ ਲਗਦੀ 127 ਰੁਪਏ ਦੀ ਅਸ਼ਟਾਮ ਡਿਊਟੀ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।

Scroll to Top