Punjab cabinet

ਪੰਜਾਬ ਮੰਤਰੀ ਮੰਡਲ ਦਾ ਭਲਕੇ ਹੋਵੇਗਾ ਵਿਸਥਾਰ, ਨਵੇਂ ਮੰਤਰੀਆਂ ਨੂੰ ਮਿਲੇਗੀ ਜਗ੍ਹਾ

ਪੰਜਾਬ, 02 ਜੁਲਾਈ 2025: Punjab cabinet: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੰਤਰੀ ਮੰਡਲ ਵਿਸਥਾਰ ਭਲਕੇ ਹੋਣ ਜਾ ਰਿਹਾ ਹੈ। ਇਸਦੇ ਨਾਲ ਹੀ ਲੁਧਿਆਣਾ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਮੰਤਰੀ ਮੰਡਲ ‘ਚ ਸ਼ਾਮਲ ਕੀਤਾ ਜਾਵੇਗਾ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਰਾਜਪਾਲ ਹਾਊਸ ਤੋਂ ਇਜਾਜ਼ਤ ਮੰਗੀ ਗਈ ਹੈ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਆਉਣ ਵਾਲੇ ਦੋ ਤੋਂ ਤਿੰਨ ਦਿਨਾਂ ‘ਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਸਰਕਾਰ ਦੇ 3 ਸਾਲਾਂ ਦੇ ਕਾਰਜਕਾਲ ‘ਚ ਇਹ 7ਵਾਂ ਮੰਤਰੀ ਮੰਡਲ ਵਿਸਥਾਰ ਹੋਵੇਗਾ, ਪਰ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਸਰਕਾਰ 16 ਮੈਂਬਰੀ ਮੰਤਰੀ ਮੰਡਲ ‘ਚ ਨਵੇਂ ਮੰਤਰੀਆਂ ਨੂੰ ਸ਼ਾਮਲ ਕਰੇਗੀ ਜਾਂ ਨਹੀਂ। ਮੁੱਖ ਮੰਤਰੀ ਸਮੇਤ ਪੰਜਾਬ ‘ਚ ਮੰਤਰੀ ਮੰਡਲ ‘ਚ 18 ਮੰਤਰੀ ਹੋ ਸਕਦੇ ਹਨ।

ਵਿਧਾਇਕ ਚੁਣੇ ਜਾਣ ਤੋਂ ਪਹਿਲਾਂ ਹੀ ਅਰੋੜਾ ਦਾ ਮੰਤਰੀ ਮੰਡਲ ‘ਚ ਸ਼ਾਮਲ ਹੋਣਾ ਤੈਅ ਸੀ। ਕਿਉਂਕਿ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਰੋੜਾ ਦੇ ਚੋਣ ਪ੍ਰਚਾਰ ਦੌਰਾਨ ਐਲਾਨ ਕੀਤਾ ਸੀ ਕਿ ਉਨ੍ਹਾਂ ਨੂੰ ਵਿਧਾਇਕ ਬਣਨ ਤੋਂ ਬਾਅਦ ਕੈਬਿਨਟ ਮੰਤਰੀ ਬਣਾਇਆ ਜਾਵੇਗਾ।

Read More: Punjab Cabinet Meeting: ਮੁੜ ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਬੀਤੇ ਦਿਨ ਲੈਂਡ ਪੂਲਿੰਗ ਸਕੀਮ ਨੂੰ ਮਿਲੀ ਸੀ ਮਨਜ਼ੂਰੀ

Scroll to Top